ਰਜਨੀਸ਼ ਸਰੀਨ
ਰਾਜਪੁਰਾ, 7 ਨਵੰਬਰ 2019 - ਸ੍ਰੀ ਗੁਰਦੁਆਰਾ ਰਾਮਗੜ੍ਹੀਆ ਸਭਾ ਦੀ ਸੰਗਤ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਪ੍ਭਾਤ ਫੇਰੀਆਂ ਬੜੀ ਹੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਕੱਢੀਆਂ ਜਾ ਰਹੀਆਂ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਹਰਦੇਵ ਸਿੰਘ ਕੰਡੇਵਾਲਾ ਪ੍ਧਾਨ ਰਾਮਗੜ੍ਹੀਆ ਸਭਾ ਰਾਜਪੁਰਾ ਨੇ ਰਾਜਿੰਦਰ ਸਿੰਘ ਚਾਨੀ ਦੇ ਘਰ ਪ੍ਭਾਤ ਫੇਰੀ ਸਮੇਂ ਕੀਤਾ। ਉਹਨਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 'ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ' ਦਾ ਮਹਾਨ ਸੰਦੇਸ਼ ਮਨੁੱਖੀ ਜੀਵਨ ਵਿੱਚ ਸਫਲ ਹੋਣ ਲਈ ਬੱਚਿਆਂ, ਨੌਜਵਾਨਾਂ ਅਤੇ ਮਾਪਿਆਂ ਨੂੰ ਸੇਧ ਦਿੰਦਾ ਹੈ। ਉਹਨਾਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਕਿ ਨਾਨਕ ਨਾਮ ਲੇਵਾ ਸੰਗਤਾਂ ਆਪਣੇ ਕੀਮਤੀ ਸਮੇਂ ਵਿਚੋਂ ਸਮਾਂ ਕੱਢ ਕੇ ਰੋਜ਼ਾਨਾ ਸ਼ਾਮਲ ਹੋ ਰਹੀਆਂ ਹਨ।
ਇਸ ਮੌਕੇ ਸਭਾ ਦੇ ਪ੍ਰਧਾਨ ਸ. ਕੰਡੇਵਾਲਾ ਨੇ ਕਿਹਾ ਕਿ ਵਿਸ਼ਵ ਭਰ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਕਰਵਾਏ ਜਾ ਰਹੇ ਹਨ ਅਤੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ੍ਰੀ ਗੁਰਦੁਆਰਾ ਰਾਮਗੜ੍ਹੀਆ ਸਭਾ ਰਾਜਪੁਰਾ ਵਿਖੇ ਵੀ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਕੀਰਤਨੀ ਜੱਥੇ ਹਰਿਜਸ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ। ਉਹਨਾਂ ਸਮੂਹ ਸੰਗਤਾਂ ਨੂੰ ਇਹਨਾਂ ਸਮਾਗਮਾਂ ਵਿੱਚ ਪਹੁੰਚਣ ਲਈ ਹਾਰਦਿਕ ਸੱਦਾ ਵੀ ਦਿੱਤਾ।
ਇਸ ਮੌਕੇ ਜੋਗਿੰਦਰ ਸਿੰਘ ਮਠਾੜੂ, ਹੈੱਡ ਗ੍ਰੰਥੀ ਅਜੀਤ ਸਿੰਘ ਭਾਟੀਆ, ਰਾਜਿੰਦਰ ਸਿੰਘ ਚਾਨੀ, ਕੁਲਦੀਪ ਮੈਨਰੋ, ਸੁਰਿੰਦਰ ਸਿੰਘ, ਲਖਵਿੰਦਰ ਸਿੰਘ ਲੱਖੀ, ਦਵਿੰਦਰ ਸਿੰਘ ਨੀਟੂ, ਮਨਦੀਪ ਸਿੰਘ, ਰਤਨ ਸਿੰਘ, ਕਾਮਰੇਡ ਸੁਰਜੀਤ ਸਿੰਘ, ਬਲਜਿੰਦਰ ਸਿੰਘ ਕਾਕਾ, ਹਰਕਮਲ ਸਿੰਘ, ਗੁਰਮੇਲ ਸਿੰਘ, ਨਰਿੰਦਰ ਸਿੰਘ, ਰਾਜ ਕੁਮਾਰ, ਸੁਰਿੰਦਰ ਸਿੰਘ, ਜਰਨੈਲ ਸਿੰਘ ਸੇਵਾਦਾਰ, ਅਮਨਦੀਪ ਸਿੰਘ, ਨਵਦੀਪ ਸਿੰਘ, ਅਮਰਦੀਪ ਸਿੰਘ ਅਤੇ ਇਲਾਕੇ ਦੀ ਸੰਗਤ ਨੇ ਪ੍ਭਾਤ ਫੇਰੀ ਵਿੱਚ ਗੁਰਜਸ ਕੀਰਤਨ ਕੀਤਾ।