← ਪਿਛੇ ਪਰਤੋ
ਨਵੀਂ ਦਿੱਲੀ, 7 ਨਵੰਬਰ 2019 - ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਵਿਦੇਸ਼ ਮੰਤਰਾਲਾ ਵੱਲੋਂ ਪਾਕਿਸਤਾਨ ਜਾਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਉਹ 9 ਨਵੰਬਰ ਨੂੰ ਕਰਤਾਰਪੁਰ ਲਾਂਘੇ ਦੇ ਉਦਘਾਟਨੀ ਸਾਮਗਮ 'ਚ ਸ਼ਾਮਿਲ ਹੋਣਗੇ। ਇਹ ਖ਼ਬਰ ਕੇਂਦਰ ਸਰਕਾਰ ਦੇ ਸੂਤਰਾਂ ਰਾਹੀਂ ਸਾਹਮਣੇ ਆਈ ਹੈ। ਨਿਊਜ ਏਜੰਸੀ ਏ.ਐੱਨ.ਆਈ. ਨੇ ਟਵੀਟ ਕਰ ਕੇ ਇਸ ਖ਼ਬਰ ਨੂੰ ਸਾਂਝਾ ਕੀਤਾ ਹੈ। ਇਸ ਤੋਂ ਪਹਿਲਾਂ ਅੱਜ ਨਵਜੋਤ ਸਿੰਘ ਸਿੱਧੂ ਨੇ ਪਾਕਿਸਤਾਨ ਜਾਣ ਲਈ ਪ੍ਰਵਾਨਗੀ ਵਾਸਤੇ ਅੱਜ ਕੇਂਦਰੀ ਵਿਦੇਸ਼ ਮੰਤਰੀ ਨੂੰ ਤੀਜਾ ਪੱਤਰ ਲਿਖ ਕੇ ਸਪਸ਼ਟ ਸੀ ਕਿ ਜੇਕਰ ਭਾਰਤ ਸਰਕਾਰ ਨੇ ਉਹਨਾਂ ਨੂੰ ਕੋਈ ਜਵਾਬ ਨਾ ਦਿੱਤਾ ਤਾਂ ਉਹ ਲੱਖਾਂ ਸ਼ਰਧਾਲੂਆਂ ਵਾਂਗ ਹੀ ਵੀਜ਼ੇ 'ਤੇ ਪਾਕਿਸਤਾਨ ਜਾਣਗੇ। ਪਰ ਅੱਜ ਤੀਜੇ ਪੱਤਰ ਤੋਂ ਬਾਅਦ ਵਿਦੇਸ਼ ਮੰਤਰਾਲੇ ਨੇ ਸਿੱਧੂ ਪਾਕਿਸਤਾਨ ਜਾਣ ਦੀ ਇਜਾਜ਼ਤ ਦੇ ਦਿੱਤੀ।
Total Responses : 265