ਸੁਲਤਾਨਪੁਰ ਲੋਧੀ, 10 ਨਵੰਬਰ 2019 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਇਥੇ ਸਥਿਤ ਗੁਰੂ ਨਾਨਕ ਸਟੇਡੀਅਮ ਵਿਖੇ ਤਿਆਰ ਕੀਤੇ ਵਿਸ਼ਾਲ ਪੰਡਾਲ ਅੰਦਰ ਅੱਜ ਕਰਵਾਏ ਗਏ ਰਾਗ ਦਰਬਾਰ ਵਿਚ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਰਾਗ ਦਰਬਾਰ ਦੌਰਾਨ ਕੀਰਤਨ ਕਰਨ ਵਾਲਿਆਂ ਰਾਗੀ ਜਥਿਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਰਚਿਤ ਰਾਗਾਂ ਦੇ ਅਧਾਰ ’ਤੇ ਗੁਰਬਾਣੀ ਕੀਰਤਨ ਕੀਤਾ। ਸਵੇਰੇ 9:00 ਵਜੇ ਆਰੰਭ ਹੋਇਆ ਇਹ ਕੀਰਤਨ ਦਰਬਾਰ ਸ਼ਾਮ ਤੱਕ ਜਾਰੀ ਰਿਹਾ। ਇਸ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਕੀਰਤਨ ਦਾ ਅਨੰਦ ਮਾਣਿਆ।
ਕੀਰਤਨ ਦਰਬਾਰ ਦੌਰਾਨ ਰਾਗੀ ਜਥਿਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੁਆਰਾ ਉਚਾਰਨ ਕੀਤੇ ਗਏ ਰਾਗ ਆਸਾ, ਭੈਰਉ, ਪ੍ਰਭਾਤੀ, ਗੂਜਰੀ, ਬਿਲਾਵਲੁ, ਰਾਮਕਲੀ, ਸੂਹੀ, ਸਾਰੰਗ, ਵਡਹੰਸੁ, ਬਸੰਤੁ, ਤਿਲੰਗ, ਮਾਰੂ, ਧਨਾਸਰੀ, ਤੁਖਾਰੀ, ਸਿਰੀਰਾਗੁ, ਗਉੜੀ, ਮਾਝ, ਮਲਾਰ, ਸੋਰਠਿ ਆਦਿ ਰਾਗਾਂ ਵਿਚ ਗੁਰਬਾਣੀ ਕੀਰਤਨ ਕੀਤਾ।
ਕੀਰਤਨ ਕਰਨ ਵਾਲੇ ਜਥਿਆਂ ਵਿਚ ਭਾਈ ਸਤਿੰਦਰਬੀਰ ਸਿੰਘ, ਭਾਈ ਬਲਵਿੰਦਰ ਸਿੰਘ ਲੋਪੋਕੇ, ਭਾਈ ਸਤਨਾਮ ਸਿੰਘ ਕੁਹਾੜਕਾ, ਭਾਈ ਹਰਪਿੰਦਰ ਸਿੰਘ, ਬੀਬੀ ਪ੍ਰਭਜੋਤ ਕੌਰ ਬਟਾਲਾ, ਭਾਈ ਸ੍ਰੀਪਾਲ ਸਿੰਘ, ਭਾਈ ਕੰਵਰਪਾਲ ਸਿੰਘ ਡੇਹਰਾਦੂਨ, ਡਾ. ਜਸਬੀਰ ਕੌਰ ਪਟਿਆਲਾ, ਭਾਈ ਗੁਰਦੇਵ ਸਿੰਘ ਕੁਹਾੜਕਾ, ਭਾਈ ਸਰੂਪ ਸਿੰਘ, ਭਾਈ ਪ੍ਰਦੀਪ ਸਿੰਘ ਦਿੱਲੀ, ਭਾਈ ਜਸਪਿੰਦਰ ਸਿੰਘ, ਭਾਈ ਹਰਜੋਤ ਸਿੰਘ ਜ਼ਖ਼ਮੀ, ਭਾਈ ਅਮਨਦੀਪ ਸਿੰਘ, ਭਾਈ ਨਿਰਮਲ ਸਿੰਘ ਬਟਾਲਾ, ਡਾ. ਗੁਰਿੰਦਰ ਸਿੰਘ, ਭਾਈ ਕੁਲਦੀਪ ਸਿੰਘ, ਪ੍ਰਿੰ: ਸੁਖਵੰਤ ਸਿੰਘ, ਭਾਈ ਸੰਦੀਪ ਸਿੰਘ, ਭਾਈ ਰਵਿੰਦਰ ਸਿੰਘ, ਭਾਈ ਸਦਾਸਤਿਸਿਮਰਨ ਸਿੰਘ, ਭਾਈ ਗੁਰਮੀਤ ਸਿੰਘ ਸ਼ਾਂਤ, ਭਾਈ ਮਨਿੰਦਰ ਸਿੰਘ, ਭਾਈ ਰਾਇ ਸਿੰਘ, ਡਾ. ਗੁਰਨਾਮ ਸਿੰਘ ਪਟਿਆਲਾ, ਭਾਈ ਆਸ਼ੂਪ੍ਰੀਤ ਕੌਰ ਸ਼ਾਮਲ ਸਨ। ਰਾਗੀ ਜਥਿਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਬਖ਼ਸ਼ਿਸ਼ ਸਿਰੋਪਾਓ ਨਾਲ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਸ. ਦਰਬਾਰਾ ਸਿੰਘ ਗੁਰੂ, ਸ. ਦਲਜੀਤ ਸਿੰਘ ਚੀਮਾ, ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ, ਸ. ਅਮਰੀਕ ਸਿੰਘ ਕੋਟਸ਼ਮੀਰ, ਸ. ਜਰਨੈਲ ਸਿੰਘ ਕਰਤਾਰਪੁਰ, ਸ. ਦਿਆਲ ਸਿੰਘ ਕੋਲਿਆਂਵਾਲੀ, ਬੀਬੀ ਗੁਰਪ੍ਰੀਤ ਕੌਰ ਰੂਹੀ, ਸ. ਸਰਵਨ ਸਿੰਘ ਕੁਲਾਰ, ਸ. ਕੁਲਵੰਤ ਸਿੰਘ ਮੰਨਣ, ਸ. ਜਰਨੈਲ ਸਿੰਘ ਡੋਗਰਾਂਵਾਲਾ, ਭਾਈ ਰਾਮ ਸਿੰਘ, ਭਾਈ ਰਾਜਿੰਦਰ ਸਿੰਘ ਮਹਿਤਾ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਅਵਤਾਰ ਸਿੰਘ ਸੈਂਪਲਾ, ਸ. ਸੁਖਦੇਵ ਸਿੰਘ ਭੁਰਾਕੋਹਨਾ, ਸ. ਪ੍ਰਤਾਪ ਸਿੰਘ, ਸ. ਪਰਮਜੀਤ ਸਿੰਘ ਸਰੋਆ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਸੁਲੱਖਣ ਸਿੰਘ ਭੰਗਾਲੀ, ਸ. ਸਿਮਰਜੀਤ ਸਿੰਘ ਕੰਗ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਪਲਵਿੰਦਰ ਸਿੰਘ ਚਿੱਟਾ, ਪ੍ਰਚਾਰਕ ਭਾਈ ਜਸਵਿੰਦਰ ਸਿੰਘ ਸ਼ਹੂਰ, ਭਾਈ ਹਰਜੀਤ ਸਿੰਘ, ਭਾਈ ਸਰਬਜੀਤ ਸਿੰਘ ਢੋਟੀਆਂ, ਭਾਈ ਜਗਦੇਵ ਸਿੰਘ, ਭਾਈ ਹੀਰਾ ਸਿੰਘ, ਸਵਾਮੀ ਜੀ ਹੁਸ਼ਿਆਰਪੁਰ ਵਾਲਿਆਂ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਹਾਜ਼ਰੀ ਭਰੀ।