ਚੋਵੇਸ਼ ਲਟਾਵਾ
ਅਨੰਦਪੁਰ ਸਾਹਿਬ, 12 ਨਵੰਬਰ 2019 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪੰਜ ਸੌ ਪੰਜਾਹ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਵਿਸ਼ਾਲ ਨਗਰ ਕੀਰਤਨ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਚਰਨ ਕਮਲ ਸਾਹਿਬ ਕੀਰਤਪੁਰ ਸਾਹਿਬ ਤੋਂ ਸਜਾਇਆ ਗਿਆ।
ਨਗਰ ਕੀਰਤਨ ਦੀ ਆਰੰਭਤਾ ਦੀ ਅਰਦਾਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਵੱਲੋਂ ਕੀਤੀ ਗਈ ਉਪਰੰਤ ਨਗਰ ਕੀਰਤਨ ਗੁਰੂ ਸਾਹਿਬ ਦੀ ਹਜ਼ੂਰੀ ਅੰਦਰ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ ਜਿਸ ਚ ਵੱਖ ਵੱਖ ਸਕੂਲਾਂ ਦੀਆਂ ਬੈਂਡ ਪਾਰਟੀਆਂ ਵੱਲੋਂ ਨਗਰ ਕੀਰਤਨ ਦੀ ਸ਼ੋਭਾ ਵਧਾਈ ਗਈ ਉਥੇ ਹੀ ਵੱਖ ਵੱਖ ਥਾਵਾਂ ਤੇ ਸਟੇਜਾਂ ਲਗਾ ਕੇ ਢਾਡੀ ਜੱਥਿਆਂ ਵੱਲੋਂ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋੜਿਆ ਗਿਆ ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਹੈੱਡ ਗ੍ਰੰਥੀ ਭਾਈ ਫੂਲਾ ਸਿੰਘ ਵੱਲੋਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਗਈਆਂ ਉਨ੍ਹਾਂ ਕਿਹਾ ਕਿ ਸਮੁੱਚਾ ਵਿਸ਼ਵ ਅੱਜ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ ਮਨਾ ਰਿਹਾ ਹੈ ਅਤੇ ਇਸ ਤੋਂ ਇਲਾਵਾ ਕਰਤਾਰਪੁਰ ਸਾਹਿਬ ਅਤੇ ਨਨਕਾਣਾ ਸਾਹਿਬ ਵਿਖੇ ਵੀ ਵੱਡੇ ਸਮਾਗਮ ਕਰਵਾਏ ਜਾ ਰਹੇ ਹਨ ਉੁਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਦੱਸੇ ਮਾਰਗ ਤੇ ਚੱਲਣ ਦੀ ਅਪੀਲ ਕੀਤੀ ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਅਤੇ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮ ਹਾਜ਼ਰ ਸਨ।