ਪਿੰਡ ਢਾਹਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਗਏ ਮਹਾਨ ਨਗਰ ਕੀਰਤਨ ਦੀਆਂ ਝਲਕੀਆਂ
ਬੰਗਾ 11 ਨਵੰਬਰ 2019: ਅੱਜ ਪਿੰਡ ਢਾਹਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਮਹਾਨ ਨਗਰ ਕੀਰਤਨ ਸਜਾਏ ਗਏ। ਨਗਰ ਕੀਰਤਨ ਵਿਚ ਫੁੱਲਾਂ ਨਾਲ ਸਜੀ ਪਾਲਕੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸੁਸ਼ੋਭਿਤ ਸਨ। ਇਸ ਪਾਲਕੀ ਦੇ ਨਾਲ ਸੰਗਤਾਂ ਗੁਰਬਾਣੀ ਦਾ ਜਾਪ ਕਰਦੀਆਂ ਨਾਲ ਨਾਲ ਚੱਲ ਰਹੀਆਂ ਸਨ। ਇਹ ਨਗਰ ਕੀਰਤਨ ਦਾ ਆਰੰਭ ਗੁਰਦੁਆਰਾ ਸਿੰਘ ਸਭਾ ਸਾਹਿਬ ਤੋਂ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਦੀ ਗੂੰਜ ਹੋਇਆ। ਇਸ ਉਪਰੰਤ ਲੰਗੇਰੀ ਮੋੜ, ਗੁ: ਮੰਜੀ ਸਾਹਿਬ ਪਾਤਸ਼ਾਹੀ ਤੀਜੀ, ਨਵਾਂਸ਼ਹਿਰ-ਫਗਵਾੜਾ ਰੋਡ ਅਤੇ ਸਰਕਾਰੀ ਸਕੂਲ ਕੋਲ ਦੀ ਹੁੰਦਾ ਹੋਇਆ ਗੁਰਦੁਆਰਾ ਸਿੰਘ ਸਭਾ ਸਾਹਿਬ ਪੁੱਜਾ। ਨਗਰ ਕੀਰਤਨ ਦੌਰਾਨ ਵੱਖ¸ਵੱਖ ਪੜਾਆਂ 'ਤੇ ਸ਼ਰਧਾਲੂਆਂ ਵੱਲੋਂ ਸੰਗਤਾਂ ਲਈ ਵੱਖ-ਵੱਖ ਤਰਾਂ ਦੇ ਲੰਗਰ ਸੰਗਤਾਂ ਵੱਲੋਂ ਲਗਾਏ ਗਏ ਸਨ। ਇਸ ਨਗਰ ਕੀਰਤਨ ਦੌਰਾਨ ਗਿਆਨੀ ਗੁਰਦਿਆਲ ਸਿੰਘ ਲੱਖਪੁਰ ਦੇ ਢਾਡੀ ਜਥੇ ਅਤੇ ਭਾਈ ਮਨਦੀਪ ਸਿੰਘ ਦੇ ਕੀਰਤਨੀ ਜਥੇ ਨੇ ਗੁਰਬਾਣੀ ਅਤੇ ਸਿੱਖ ਇਤਿਹਾਸ ਸਰਵਣ ਕਰਵਾ ਕੇ ਸੰਗਤਾਂ ਨੂੰ ਨਿਹਾਲ ਕੀਤਾ । ਨਗਰ ਕੀਰਤਨ ਵਿਚ ਭਾਈ ਪਾਲਾ ਸਿੰਘ ਦੀ ਅਗਵਾਈ ਵਿਚ ਫ਼ਤਿਹ ਖਾਲਸਾ ਗਤਕਾ ਅਖਾੜਾ ਨੇ ਸੰਗਤਾਂ ਨੂੰ ਸਿੱਖ ਕੌਮ ਦੇ ਮਾਰਸ਼ਲ ਆਰਟ ਗਤਕੇ ਦੇ ਸ਼ਾਨਦਾਰ ਜੌਹਰ ਦਿਖਾਏ। ਇਸ ਮੌਕੇ ਜਥੇਦਾਰ ਕੁਲਵਿੰਦਰ ਸਿੰਘ ਢਾਹਾਂ, ਗੁਰਦੀਪ ਸਿੰਘ ਸਾਬਕਾ ਸਰਪੰਚ, ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਜਗਜੀਤ ਸਿੰਘ ਸੋਢੀ, ਸੰਦੀਪ ਕੁਮਾਰ ਸਾਬਕਾ ਸਰਪੰਚ, ਸੁੱਖਾ ਸਿੰਘ ਢਾਹਾਂ, ਭਾਈ ਜੋਗਾ ਸਿੰਘ, ਭੁਪਿੰਦਰ ਸਿੰਘ, ਗੁਰਨਾਮ ਸਿੰਘ, ਭਗਵੰਤ ਸਿੰਘ, ਮਨਮੋਹਨ ਸਿੰਗ਼ ਲੰਬੜਦਧਰ, ਭਾਈ ਗੁਰਮੀਤ ਸਿੰਘ, ਗੁਰਮੇਲ ਸਿੰਘ, ਸੰਤੋਖ ਰਾਮ ਸਰਪੰਚ ਲਾਲਪੁਰ, ਜਸਬੀਰ ਸਿੰਘ, ਚਮਨਦੀਪ ਸਿੰਘ, ਗੁਰਮੀਤ ਸਿੰਘ ਢਾਹਾਂ, ਹਰਦਿਆਲ ਸਿੰਘ, ਅਮਰਦੀਪ ਸਿੰਘ, ਭਜਨ ਸਿੰਘ ਕੰਗ, ਜਸਬੀਰ ਸਿੰਘ ਲੰਬੜਦਾਰ ਅਤੇ ਇਲਾਕਾ ਨਿਵਾਸੀ ਸੰਗਤਾਂ ਹਾਜ਼ਰ ਸਨ।