← ਪਿਛੇ ਪਰਤੋ
ਜੀ ਐੱਸ ਪੰਨੂ
ਪਟਿਆਲਾ, 16 ਨਵੰਬਰ 2019 - ਲਹਿੰਦੇ ਪੰਜਾਬ ਦੇ ਲਾਹੌਰ ਵਿਖੇ ਸਥਿਤ ਵਰਲਡ ਪੰਜਾਬੀ ਕਾਂਗਰਸ ਦੇ ਚੇਅਰਮੈਨ ਅਤੇ ਪ੍ਰਸਿੱਧ ਪੰਜਾਬੀ ਲੇਖਕ ਫਖ਼ਰ ਜ਼ਮਾਨ ਵੱਲੋਂ ਕਰਤਾਰਪੁਰ ਲਾਂਘਾ ਖੁੱਲ੍ਹਣ ਤੇ ਖ਼ੁਸ਼ੀ ਪ੍ਰਗਟਾਈ ਗਈ ਅਤੇ ਨਾਲ ਹੀ ਦੱਸਿਆ ਗਿਆ ਕਿ ਇਹ ਲਾਂਘਾ ਖੋਲ੍ਹਣ ਦੀ ਗੱਲ ਉਨ੍ਹਾਂ ਵੱਲੋਂ ਪਹਿਲਾਂ ਤੋਂ ਹੀ ਤੋਰੀ ਜਾ ਰਹੀ ਸੀ। ਇਸ ਗੱਲ ਦੀ ਜਾਣਕਾਰੀ ਇਸ ਵਰਲਡ ਪੰਜਾਬੀ ਕਾਂਗਰਸ ਦੇ ਇੰਡੀਆ ਚੈਪਟਰ ਮੁਖੀ ਡਾ. ਦੀਪਕ ਮਨਮੋਹਨ ਸਿੰਘ ਵੱਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਲਾਹੌਰ ਵਿਖੇ ਕਰਵਾਈਆਂ ਸ਼ਾਂਤੀ ਕਾਨਫ਼ਰੰਸਾਂ ਵਿਚ ਇਹ ਮੁੱਦਾ ਉਠਾਇਆ ਗਿਆ ਸੀ। ਇਸ ਖ਼ਬਰ ਸੰਬੰਧੀ ਪਾਕਿਸਤਾਨ ਦੇ ਅਖ਼ਬਾਰਾਂ ਵਿਚ ਛਪੀਆਂ ਖ਼ਬਰਾਂ ਦੀਆਂ ਕਾਤਰਾਂ ਨੱਥੀ ਹਨ ਅਤੇ ਜਨਾਬ ਫ਼ਖਰ ਜ਼ਮਾਨ ਵੱਲੋਂ ਜ਼ਾਰੀ ਅੰਗਰੇਜ਼ੀ ਪਰੈੱਸ ਨੋਟ ਵੀ ਇਸੇ ਮੇਲ ਵਿੱਚ ਸ਼ਾਮਿਲ ਹੈ।
Total Responses : 265