ਮੁੰਬਈ, 23 ਨਵੰਬਰ - ਮਹਾਰਾਸ਼ਟਰ ਵਿਚ ਹੋਏ ਸਿਆਸੀ ਉਲਟ ਫੇਰ 'ਤੇ ਐਨ.ਸੀ.ਪੀ. ਪ੍ਰਮੁੱਖ ਸ਼ਰਦ ਪਵਾਰ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਸਬੰਧੀ ਕੋਈ ਜਾਣਕਾਰੀ ਨਹੀਂ ਹੈ।
ਸ਼ਰਦ ਪਵਾਰ ਦਾ ਕਹਿਣਾ ਹੈ ਕਿ ਅਜੀਤ ਪਵਾਰ ਦੇ ਇਸ ਕਦਮ ਦੀ ਐਨ.ਸੀ.ਪੀ. ਨੂੰ ਕੋਈ ਜਾਣਕਾਰੀ ਨਹੀਂ ਸੀ। ਉਨ੍ਹਾਂ ਕਿਹਾ ਕਿ ਉਹ ਅਜੀਤ ਪਵਾਰ ਦੇ ਇਸ ਸਿਆਸੀ ਫ਼ੈਸਲੇ ਦਾ ਸਮਰਥਨ ਨਹੀਂ ਕਰਦੇ, ਇਹ ਉਨ੍ਹਾਂ ਦਾ ਨਿੱਜੀ ਫ਼ੈਸਲਾ ਹੈ।