ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ, 17 ਦਸੰਬਰ 2019 - ਜਾਮੀਆ ਮਿਲਿਆ ਯੂਨੀਵਰਸਿਟੀ ਦੇ ਵਿਦਿਆਰਥੀਆਂ 'ਤੇ ਦਿੱਲੀ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਦੇ ਵਿਰੋਧ 'ਚ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀ ਵੀ ਜਾਮੀਆ ਦੇ ਵਿਦਿਆਰਥੀਆਂ ਦੇ ਹੱਕ 'ਚ ਸਾਹਮਣੇ ਆਏ ਅਤੇ ਉਨ੍ਹਾਂ ਨੇ ਯੂਨੀਵਰਸਿਟੀ ਵਿਖੇ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਦਿਆਂ ਵਿਦਿਆਰਥੀ ਨਾਲ ਇੱਕਜੁੱਟਤਾ ਦਾ ਪ੍ਰਗਟਾਵਾ ਕੀਤਾ।। ਇਸ ਮੌਕੇ ਸਿੱਖ ਯੂਥ ਆਫ਼ ਪੰਜਾਬ ਦੇ ਪ੍ਰਧਾਨ ਭਾਈ ਮੰਡ ਵੀ ਹਾਜ਼ਰ ਸਨ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਅੰਮ੍ਰਿਤਸਰ 'ਚ ਮੁਸਲਿਮ ਭਾਈਚਾਰੇ ਵੱਲੋਂ ਭਾਰੀ ਇਕੱਠ ਦੌਰਾਨ ਜਾਮੀਆ ਹਿੰਸਾ ਦੇ ਵਿਰੁੱਧ ਰੋਸ ਪ੍ਰਗਟ ਕੀਤਾ ਗਿਆ ਸੀ।