ਬਲਵੰਤ ਸਿੰਘ ਰਾਜੋਆਣਾ ਸ਼ੁਰੂ ਕਰਨਗੇ ਭੁੱਖ ਹੜਤਾਲ 11 ਜਨਵਰੀ ਤੋਂ-ਕਮਲਦੀਪ ਕੌਰ ਨੇ ਅਕਾਲੀ ਦਲ ਤੇ ਐਸ ਜੀ ਪੀ ਸੀ ਨੂੰ ਦੱਸਿਆ ਕਸੂਰਵਾਰ
8 ਸਾਲ ਤੋਂ ਪੈਂਡਿੰਗ ਪਈ ਹੈ ਰਾਸ਼ਟਰਪਤੀ ਕੋਲ ਅਪੀਲ..
ਸੰਜੀਵ ਸੂਦ
ਲੁਧਿਆਣਾ , 27 ਦਸੰਬਰ , 2019 :
ਬੇਅੰਤ ਸਿੰਘ ਕਤਲ ਮਾਮਲੇ ਦੇ ਵਿੱਚ ਜੇਲ੍ਹ ਚ ਸਜ਼ਾ ਯਾਫ਼ਤਾ ਬਲਵੰਤ ਸਿੰਘ ਰਾਜੋਆਣਾ ਨੇ 11 ਜਨਵਰੀ ਤੋਂ ਭੁੱਖ ਹੜਤਾਲ ਸ਼ੁਰੂ ਕਰਨ ਦਾ ਐਲਾਨ ਕਰ ਦਿੱਤਾ ਹੈ..ਇਹ ਭੁੱਖ ਹੜਤਾਲ ਰਾਸ਼ਟਰਪਤੀ ਦੇ ਕੋਲ ਪੈਂਡਿੰਗ ਪਈ 8 ਸਾਲ ਤੋਂ ਅਪੀਲ ਦੀ ਹੈ..ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੇ ਦੱਸਿਆ ਕਿ 2 ਵਾਰ ਪਹਿਲਾਂ ਵੀ ਰਾਜੋਆਣਾ ਭੁੱਖ ਹੜਤਾਲ ਕਰ ਚੁੱਕੇ ਨੇ...
ਪਟਿਆਲੇ ਜੇਲ੍ਹ 'ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਇਸ ਦਾ ਐਲਾਨ ਆਪਣੀ ਭੈਣ ਨੂੰ ਇਕ ਲਿਖੇ ਪੱਤਰ ਦੇ ਵਿੱਚ ਕੀਤਾ ਹੈ..ਦੋ ਵਾਰ ਪਹਿਲਾਂ ਵੀ ਆਪਣੀ ਅਪੀਲ ਨੂੰ ਲੈ ਕੇ ਬਲਵੰਤ ਸਿੰਘ ਰਾਜੋਆਣਾ ਭੁੱਖ ਹੜਤਾਲ ਤੇ ਬੈਠ ਚੁੱਕੇ ਨੇ..ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਭਰਾ ਸਬੰਧੀ ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਕੋਈ ਵੀ ਸੰਜੀਦਗੀ ਨਹੀਂ ਦਿਖਾ ਰਹੇ ਜਿਸ ਕਾਰਨ ਮਜਬੂਰਨ ਉਨ੍ਹਾਂ ਨੂੰ ਭੁੱਖ ਹੜਤਾਲ ਤੇ ਬੈਠਣਾ ਪੈ ਰਿਹਾ ਹੈ.
ਉਨ੍ਹਾਂ ਕਿਹਾ ਕਿ ਐਸਜੀਪੀਸੀ ਦੇ ਸਾਬਕਾ ਪ੍ਰਧਾਨ ਰਹੇ ਕਿਰਪਾਲ ਸਿੰਘ ਬਡੂੰਗਰ ਅਤੇ ਮੌਜੂਦਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਉਨ੍ਹਾਂ ਨੂੰ ਦੋ ਵਾਰ ਲਿਖਤੀ ਭਰੋਸਾ ਦੇ ਚੁੱਕੇ ਨੇ ਪਰ ਭੁੱਖ ਹੜਤਾਲ ਖ਼ਤਮ ਕਰਨ ਤੋਂ ਬਾਅਦ ਉਹ ਕੋਈ ਕਾਰਵਾਈ ਨਹੀਂ ਕਰਦੇ.
ਰਾਜੋਆਣਾ ਦੀ ਭੈਣ ਨੇ ਕਿਹਾ ਕਿ ਨਾ ਹੀ ਉਨ੍ਹਾਂ ਨੂੰ ਕੋਈ ਸੀਨੀਅਰ ਵਕੀਲ ਮੁਹੱਈਆ ਕਰਵਾਇਆ ਜਾ ਰਿਹਾ ਹੈ..ਰਾਜੋਆਣਾ ਦੀ ਭੈਣ ਨੇ ਕਿਹਾ ਕਿ ਜਦੋਂ ਕੇਂਦਰ ਸਰਕਾਰ ਨੇ ਇਸ ਸਬੰਧੀ ਨੋਟੀਫ਼ਿਕੇਸ਼ਨ ਵੀ ਜਾਰੀ ਕਰ ਦਿੱਤਾ ਸੀ ਉਸ ਦੇ ਬਾਅਦ ਸਿਰਫ਼ ਇੱਕ ਵਿਅਕਤੀ ਵੱਲੋਂ ਇਸ ਦਾ ਵਿਰੋਧ ਕੀਤੇ ਜਾਣ ਤੇ ਸ਼੍ਰੋਮਣੀ ਅਕਾਲੀ ਦਲ ਅਤੇ ਐਸਜੀਪੀਸੀ ਕੁਝ ਵੀ ਨਹੀਂ ਕਰ ਸਕੀ ਇੱਥੋਂ ਤੱਕ ਕਿ ਗ੍ਰਹਿ ਮੰਤਰਾਲੇ ਨਾਲ ਵੀ ਉਨ੍ਹਾਂ ਵੱਲੋਂ ਕੋਈ ਮੁਲਾਕਾਤ ਨਹੀਂ ਕੀਤੀ ਗਈ.ਉਨ੍ਹਾਂ ਕਿਹਾ ਕਿ ਉਹ ਨਹੀਂ ਚਾਹੁੰਦੇ ਕਿ ਬਲਵੰਤ ਸਿੰਘ ਰਾਜੋਆਣਾ ਤੀਜੀ ਵਾਰ ਵੀ ਭੁੱਖ ਹੜਤਾਲ ਤੇ ਬੈਠਣ.
ਚੇਤੇ ਰਹੇ ਕਿ ਮੋਦੀ ਸਰਕਾਰ ਨੇ 550 ਸਾਲਾ ਪ੍ਰਕਾਸ਼ ਉਤਸਵ ਤੇ ਮੋਦੀ ਸਰਕਾਰ ਨੇ ਰਾਜੋਆਣਾ ਡੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ 'ਚ ਤਬਦੀਲ ਕਰਨ ਦਾ ਫ਼ੈਸਲਾ ਕੀਤਾ ਸੀ ਜੋ ਕਿ ਅੱਜ ਤੱਕ ਲਾਗੂ ਨਹੀਂ ਹੋਇਆ ਅਤੇ ਇਸ ਬਾਰੇ ਬੇਯਕੀਨੀ ਬਣੀ ਹੋਈ ਹੈ .