ਅਸ਼ੋਕ ਵਰਮਾ
ਬਠਿੰਡਾ, 10 ਫਰਵਰੀ 2020: ਬਠਿੰਡਾ ਪ੍ਰਸ਼ਾਸ਼ਨੇ ਨੇ ਕਰੋਨਾ ਵਾਇਰਸ ਦੇ ਮਾਮਲੇ ’ਚ ਮੁਸਤੈਦੀ ਦਾ ਦਾਅਵਾ ਕੀਤਾ ਹੈ। ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਨੇ ਦੱਸਿਆ ਕਿ ਇਸ ਛੂਤ ਦੀ ਭਿਆਨਕ ਬਿਮਾਰੀ ਦੇਅਗਾਊਂ ਪ੍ਰਬੰਧਾਂ ਲਈ ਸਿਹਤ ਵਿਭਾਗ ਵਲੋਂ ਜ਼ਿਲ੍ਹੇ ’ਚ ਕੰਟਰੋਲ ਰੂਮ ਸਥਾਪਤ ਕੀਤਾ ਗਿਆ। ਡਾ.ਸੁਮਿਤ ਜਿੰਦਲ ਨੂੰ ਨੋਡਲ ਅਫ਼ਸਰ ਵਜੋਂ ਨਿਯੁਕਤ ਕੀਤਾ ਗਿਆ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਇਸ ਛੂਤ ਦੀ ਬਿਮਾਰੀ ਦੇ ਲੱਛਣ ਪਤਾ ਲਗਦੇ ਹਨ ਤਾਂ ਉਹ 0164-2212501ਜਾਂ 94170-62322 ’ਤੇ ਸੰਪਰਕ ਕਰ ਸਕਦਾ ਹੈ। ਲੋਕਾਂ ਦੇ ਬਚਾਅ ਲਈ ਜ਼ਿਲ੍ਹੇ ਅੰਦਰ ਕੰਟਰੋਲ ਰੂਮ ਸਥਾਪਤ ਕੀਤਾਗਿਆ ਹੈ, ਜਿਸ ਲਈ ਸਮਾਂ ਸਵੇਰੇ 9 ਤੋਂ ਸ਼ਾਮ 5ਵਜੇ ਤੱਕ ਹੈ। ਇਸ ਤੋਂ ਇਲਾਵਾ ਕਿਸੇ ਵੀ ਜਾਣਕਾਰੀ ਲਈ ਟੋਲ ਫਰੀ ਨੰ: 104 ’ਤੇ ਰਾਬਤਾ ਕਾਇਮਕੀਤਾ ਜਾ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾਕਿ ਜ਼ਿਲ੍ਹਾ ਬਠਿੰਡਾ ਅੰਦਰ ਅੱਜ ਤੱਕ ਇਸ ਬਿਮਾਰੀ ਦਾ ਕੋਈ ਵੀ ਕੇਸ ਸਾਹਮਣੇ ਨਹੀਂਆਇਆ। ਕਰੋਨਾਵਾਇਰਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਅਮਰੀਕ ਸਿੰਘ ਸੰਧੂ ਨੇ ਦੱਸਿਆਕਿ ਕੋਰੋਨਾ ਡਸੀਜ਼ ਇੱਕ ਵਾਇਰਲ ਬਿਮਾਰੀ ਹੈ ਜੋ ਕਿ ਨੋਵਲ ਕੋਰੋਨਾ ਵਾਇਰਸ ਨਾਲ ਫੈਲਦੀ ਹੈ। ਉਨ੍ਹਾਂਇਹ ਵੀ ਦੱਸਿਆ ਕਿ ਨੋਵਲ ਕੋਰੋਨਾ ਵਾਇਰਸ ਇਸ ਨੂੰ ਇਸ ਕਰਕੇ ਕਿਹਾ ਜਾਂਦਾ ਹੈ ਕਿਉਂਕਿ ਇਸ ਦਾ2019 ਵਿੱਚ ਪਹਿਲੀ ਵਾਰ ਪਤਾ ਚੱਲਿਆ ਹੈ। ਇਸ ਬਿਮਾਰੀ ਦੀ ਸ਼ੁਰੂਆਤ ਪਹਿਲੀ ਵਾਰ ਚਾਈਨਾ ਦੇਸਦੇ ਵੂਹਾਨ ਸ਼ਹਿਰ ਤੋਂ ਹੋਈ ਦੱਸੀ ਜਾਂਦੀ ਹੈ। ਇਹ ਬਿਮਾਰੀ ਡਰੌਪਲਿਟ ਅਤੇ ਆਪਸੀ ਕੰਨਟੈਕਟ ਨਾਲਫੈਲਣ ਵਾਲੀ ਮੰਨੀ ਜਾਂਦੀ ਹੈ। ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲ੍ਹਾ ਹਸਪਤਾਲ ਬਠਿੰਡਾ ਵਿਖੇ 10 ਬੈੱਡ ਦਾਆਇਸੋਲੇਸ਼ਨ ਵਾਰਡ ਤਿਆਰ ਕੀਤਾ ਗਿਆ ਹੈ। ਲੋੜ ਪੈਣ ’ਤੇ ਕੋਰੋਨਾ ਵਾਇਰਸ ਵਾਲੇ ਸ਼ੱਕੀ ਮਰੀਜ਼ਾਂ ਨੂੰਆਇਸੋਲੇਸ਼ਨ ਵਾਲੇ ਵਾਰਡ ਵਿੱਚ ਰੱਖਿਆ ਜਾਵੇਗਾ। ਇਸ ਲਈ ਜ਼ਿਲ੍ਹਾ ਪੱਧਰ ’ਤੇ ਇੱਕ ਰੈਪਿਡਰਸਪਾਂਸ ਟੀਮ ਵੀ ਤਿਆਰ ਕੀਤੀ ਗਈ ਹੈ ਜੋ ਲੋੜ ਪੈਣ ’ਤੇ ਇਸ ਬਿਮਾਰੀ ਦੇ ਲੱਛਣ ਵਾਲੇ ਮਰੀਜ਼ ਨੂੰ ਘਰਜਾਕੇ ਚੈੱਕ ਕਰੇਗੀ ਅਤੇ ਬਣਦੀ ਕਾਰਵਾਈ ਕਰੇਗੀ। ਇਸ ਬਿਮਾਰੀ ਦੇ ਲੱਛਣਾ ਬਾਰੇ ਜਾਣਕਾਰੀ ਦਿੰਦਿਆਂ ਡਾ. ਸੰਧੂ ਨੇ ਕਿਹਾਕਿ ਇਸ ਨਾਲ ਕੋਰੋਨਾ ਵਾਇਰਸ ਦੇ ਮਰੀਜ਼ ਨੂੰ ਖਾਂਸੀ, ਬੁਖਾਰ ਅਤੇ ਸਾਹ ਲੈਣ ਵਿੱਚ ਤਕਲੀਫ ਆਉਂਦੀਹੈ। ਇਸ ਸੂਰਤ ਵਿਚ ਮਰੀਜ਼ ਨੂੰ ਸਰਕਾਰੀ ਹਸਪਤਾਲ ਦੇ ਮੈਡੀਕਲ ਸਪੈਸ਼ਲਿਸਟ ਨੂੰ ਆਪਣਾ ਚੈੱਕ ਅੱਪਕਰਵਾਕੇ ਇਲਾਜ ਕਰਵਾਉਣਾ ਚਾਹੀਦਾ ਹੈ। ਇਸ ਬਿਮਾਰੀ ਤੋਂ ਬਚਾਅ ਲਈ ਸਮੇਂ-ਸਮੇਂ ਤੇ ਹੱਥ ਧੋਣਾ,ਖਾਂਸੀ ਜ਼ੁਕਾਮ ਵਾਲੇ ਮਰੀਜ਼ ਤੋਂ ਘੱਟੋ-ਘੱਟ ਇੱਕ ਮੀਟਰ ਦੀ ਦੂਰੀ ਬਣਾਕੇ ਰੱਖਣਾ, ਖਾਂਸੀ ਕਰਦੇ ਜਾਂਛਿੱਕਦੇ ਸਮੇਂ ਮੂੰਹ ਢੱਕ ਕੇ ਰੱਖਣਾ ਆਦਿ। ਇੱਥੇ ਇਹ ਵੀ ਦੱਸਣ ਯੋਗ ਹੈ ਕਿ ਜੇਕਰ ਕੋਈ ਵੀ ਵਿਅਕਤੀ 15 ਜਨਵਰੀਤੋਂ ਬਾਅਦ ਚੀਨ ਤੋਂ ਵਾਪਸ ਆਇਆ ਹੈ ਤਾਂ ਉਸਨੂੰ ਸਿਹਤ ਵਿਭਾਗ ਨਾਲ ਸੰਪਰਕ ਕਰਕੇ ਆਪਣੇ ਆਪ ਦਾਚੈੱਕ ਅੱਪ ਕਰਵਾਉਣਾ ਚਾਹੀਦਾ ਹੈ, ਜੇਕਰ ਉਸਨੂੰ ਖਾਂਸੀ, ਬੁਖਾਰ ਜਾਂ ਸਾਹ ਲੈਣ ਵਿਚ ਕੋਈ ਤਕਲੀਫ਼ਆਦਿ ਹੈ ਤਾਂ ਮੈਡੀਕਲ ਸਪੈਸਲਿਸਟ ਦੀ ਸਲਾਹ ਅਨੁਸਾਰ ਹਸਪਤਾਲ ਵਿੱਚ ਆਇਸੋਲੇਸ਼ਨ ਵਾਰਡ ਵਿੱਚ ਦਾਖਲਹੋਣਾ ਚਾਹੀਦਾ ਹੈ ਅਤੇ ਜੇਕਰ ਕਿਸੇ ਕਿਸਮ ਦੀਆਂ ਇਲਾਮਤਾਂ ਨਹੀਂ ਹਨ ਤਾਂ ਆਪਣੇ ਘਰ ਵਿੱਚ ਹੀ 14ਦਿਨ ਲਈ ਆਪਣੇ-ਆਪ ਨੂੰ ਅਲੱਗ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਪਣੀ ਸਿਹਤ ਸਬੰਧੀ ਕਿਸੇਕਿਸਮ ਦੇ ਬਦਲਾਅ ਬਾਰੇ ਨੇੜੇ ਦੇ ਸਰਕਾਰੀ ਹਸਪਤਾਲ ਨਾਲ ਤੁਰੰਤ ਸੰਪਰਕ ਕਰਨਾ ਚਾਹੀਦਾ ਹੈ।