ਨਵੀਂ ਦਿੱਲੀ, 11 ਫਰਵਰੀ 2020 - ਚੀਨ 'ਚ ਕੋਰੋਨਾ ਵਾਇਰਸ ਦਾ ਕਹਿਰ ਦਿਨੋਂ ਦਿਨ ਵਧਦਾ ਹੀ ਜਾ ਰਿਹਾ ਹੈ, ਪ੍ਰਸ਼ਾਸਨ ਵੱਲੋਂ ਇਸ ਨੂੰ ਰੋਕਣ ਦੇ ਪੂਰੇ ਯਤਨ ਕੀਤੇ ਜਾ ਰਹੇ ਹਨ ਪਰ ਫਿਰ ਵੀ ਹਾਲਾਤ ਵਿਗੜਦੇ ਹੀ ਜਾ ਰਹੇ ਹਨ, ਖਬਰ ਸਾਹਮਣੇ ਆ ਰਹੀ ਹੈ ਕਿ ਚੀਨ 'ਚ ਕੋਰੋਨਾ ਵਾਇਰਸ ਕਾਰਨ ਇੱਕੋ ਦਿਨ 108 ਲੋਕਾਂ ਦੀ ਮੌਤ ਹੋ ਗਈ ਹੈ। ਜਿਸ ਦੇ ਨਾਲ ਮੌਤਾਂ ਦੀ ਗਿਣਤੀ ਦਾ ਅੰਕੜਾ 1016 ਹੋ ਗਿਆ ਹੈ। ਜਦੋਂ ਕਿ ਜਦੋਂ ਕਿ 42638 ਕੇਸਾਂ ਦੀ ਪੁਸ਼ਟੀ ਹੋ ਚੁੱਕੀ ਹੈ।
ਤੁਹਾਨੂੰ ਦੱਸ ਦੇਈਏ ਕਿ ਕੋਰੋਨਾ ਵਾਇਰਸ ਕਹਿਰ ਇੱਕਲੇ ਚੀਨ 'ਚ ਹੀ ਨਹੀਂ ਸਗੋਂ ਦੂਜੇ ਦੇਸ਼ਾਂ 'ਚ ਵੀ ਦਸਤਕ ਦੇ ਚੁੱਕਾ ਹੈ ਅਤੇ ਇਸ ਵਾਇਰਸ ਨਾਲ ਪੀੜਤ ਕੇਸਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਕਈ ਦੇਸ਼ ਤਾਂ ਚੀਨ ਦੇ ਲਈ ਆਪਣੀਆਂ ਉਡਾਨਾਂ ਵੀ ਰੱਦ ਕਰ ਚੁੱਕੇ ਹਨ। ਭਾਰਤ 'ਚ ਵੀ ਕੋਰੋਨਾ ਵਾਇਰਸ ਦੇ ਕਈ ਮਰੀਜ ਸਾਹਮਣੇ ਆ ਚੁੱਕੇ ਹਨ।