← ਪਿਛੇ ਪਰਤੋ
ਪੰਜਾਬ ਸਰਕਾਰ ਵੱਲੋਂ ਸਾਰੇ ਸਰਕਾਰੀ ਤੇ ਪ੍ਰਾਈਵੇਟ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ 31 ਮਾਰਚ ਤੱਕ ਬੰਦ ਰੱਖਣ ਦਾ ਫੈਸਲਾ ਕਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਇਹਤਿਆਤੀ ਕਦਮ ਵਜੋਂ ਲਿਆ ਫੈਸਲਾ : ਉਚੇਰੀ ਸਿੱÎਖਿਆ ਮੰਤਰੀ ਤ੍ਰਿਪਤ ਬਾਜਵਾ ਚੰਡੀਗੜ੍ਹ, 13 ਮਾਰਚ, 2020 : ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ 31 ਮਾਰਚ ਤੱਕ ਬੰਦ ਰੱਖਣ ਦਾ ਫੈਸਲਾ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਚੇਰੀ ਸਿੱਖਿਆ ਮੰਤਰੀ ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਇਹ ਫੈਸਲਾ ਕਰੋਨਾ ਵਾਇਰਸ(ਕੋਵਿਡ-19) ਦੇ ਖ਼ਤਰੇ ਦੇ ਮੱਦੇਨਜ਼ਰ ਮੁੱਖ ਮੰਤਰੀ ਵੱਲੋਂ ਜਾਰੀ ਨਿਰਦੇਸ਼ਾਂ ਤਹਿਤ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਵਾਇਰਸ ਵਿਸ਼ਵ ਭਰ ਵਿੱਚ ਫੈਲ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਉਚੇਰੀ ਸਿੱਖਿਆ ਵਿਭਾਗ ਨੂੰ ਇਹਤਿਆਤੀ ਕਦਮ ਚੁੱਕਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ ।
Total Responses : 265