ਚੰਡੀਗੜ੍ਹ, 20 ਮਾਰਚ 2020 - ਪੰਜਾਬ 'ਚ ਸ਼ੁੱਕਰਵਾਰ 20 ਮਾਰਚ 2020 ਤੋਂ ਇੰਟਰਨੈੱਟ ਸੇਵਾਵਾਂ ਮੁਲਤਵੀ ਕਰਨ ਦੀਆਂ ਆ ਰਹੀਆਂ ਖਬਰਾਂ ਦਾ ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੰਡਨ ਕਰਦਿਆਂ ਕਿਹਾ ਕਿ ਅਜਿਹੀਆਂ ਕਿਸੇ ਵੀ ਝੂਠੀਆਂ ਅਫਵਾਹਾਂ 'ਤੇ ਯਕੀਨ ਨਾ ਕੀਤਾ ਜਾਵੇ ਅਤੇ ਅੱਗੇ ਸ਼ੇਅਰ ਨਾ ਕੀਤਾ ਜਾਵੇ ਕਿਉਂਕਿ ਇਸ ਨਾਲ ਲੋਕਾਂ 'ਚ ਸਹਿਮ ਦਾ ਮਾਹੌਲ ਪੈਦਾ ਹੁੰਦਾ ਹੈ।
ਉਨ੍ਹਾਂ ਟਵਿੱਟਰ 'ਤੇ ਲਿਖਿਆ, "ਮੈਂ ਪੰਜਾਬੀਆਂ ਨੂੰ ਬੇਨਤੀ ਕਰਦਾ ਹਾਂ ਕਿ ਉਹ ਬਿਨਾਂ ਵਜ੍ਹਾ ਖਬਰਾਂ ਅਤੇ ਜਾਣਕਾਰੀ ਨੂੰ ਸਾਂਝਾ ਨਾ ਕਰਨ ਕਿਉਂਕਿ ਇਸ ਨਾਲ ਬੇਲੋੜੀ ਦਹਿਸ਼ਤ ਪੈਦਾ ਹੋ ਸਕਦੀ ਹੈ। ਪੰਜਾਬ ਸਰਕਾਰ ਵੱਲੋਂ ਇੰਟਰਨੈੱਟ ਸੇਵਾਵਾਂ ਬੰਦ ਕਰਨ ਦੀਆਂ ਖਬਰਾਂ ਬਿਲਕੁਲ ਝੂਠੀਆਂ ਅਤੇ ਗੁੰਮਰਾਹਕੁੰਨ ਹਨ। ਉਨ੍ਹਾਂ ਲਿਖਿਆ ਕਿ ਅਜਿਹੀ ਜਾਣਕਾਰੀ ਫੈਲਾਉਣ ਵਾਲੇ ਕਿਸੇ ਵੀ ਵਿਅਕਤੀ ਖਿਲਾਫ ਕਾਰਵਾਈ ਕੀਤੀ ਜਾਵੇਗੀ।