ਸੰਗਰੂਰ, 20 ਮਾਰਚ 2020 - ਵਧੀਕ ਜ਼ਿਲ੍ਹਾ ਮੈਜਿਸਟਰੇਟ ਰਾਜੇਸ਼ ਤ੍ਰਿਪਾਠੀ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2 ) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸੰਗਰੂਰ ਅੰਦਰ 20 ਜਾਂ 20 ਵਿਅਕਤੀਆਂ ਤੋਂ ਵੱਧ ਇੱਕਠੇ ਹੋਣ ਅਤੇ ਕਿਸੇ ਵੀ ਤਰ੍ਹਾਂ ਦੇ ਸਮਾਜਿਕ, ਧਾਰਮਿਕ ਸਮਾਗਮ ਵਿੱਚ ਇੱਕਠੇ ਹੋਣ 'ਤੇ ਪਾਬੰਦੀ ਹੁਕਮ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਫੈਕਟਰੀਆਂ ਜਿੱਥੇ ਜ਼ਿਆਦਾ ਲੋਕ ਕੰਮ ਕਰਦੇ ਹਨ ਉਹ ਆਪਸ ਵਿੱਚ 01 ਮੀਟਰ ਦੀ ਦੂਰੀ ਬਣਾਉਣੀ ਯਕੀਨੀ ਬਣਾਉਣਗੇ।
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਕੋਵਿਡ-19 (ਕਰੋਨਾ ਵਾਇਰਸ) ਦੀ ਬਿਮਾਰੀ ਵਿਸ਼ਵ ਭਰ ਵਿੱਚ ਫੈਲੀ ਹੋਈ ਹੈ, ਜਿਸ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਨੰ: 14/7/2020-4/677 ਮਿਤੀ 05 ਮਾਰਚ 2020 ਰਾਹੀਂ ਕੋਰੋਨਾ ਵਾਇਰਸ ਨੂੰ ਮਹਾਂਮਾਰੀ ਘੋਸ਼ਿਤ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸੰਗਰੂਰ ਵਿੱਚ ਅਮਨ ਤੇ ਕਾਨੂੰਨ ਨੂੰ ਕਾਇਮ ਰੱਖਣ ਲਈ ਲੋਕ ਅਮਨ ਤੇ ਸ਼ਾਂਤੀ ਵਿੱਚ ਖਲਲ ਪੈਦਾ ਹੋਣ ਤੇ ਸਰਕਾਰੀ, ਪ੍ਰਾਈਵੇਟ ਸੰਪਤੀ ਦਾ ਨੁਕਸਾਨ ਹੋਣ ਤੋਂ ਸੁਰੱਖਿਅਤ ਰੱਖਣ ਲਈ ਅਤੇ ਕੋਵਿਡ-19 (ਕੋਰੋਨਾ ਵਾਇਰਸ) ਨੂੰ ਫੈਲਣ ਤੋਂ ਰੋਕਣ ਲਈ ਲਾਗੂ ਕੀਤਾ ਹੈ। ਇਹ ਹੁਕਮ 19 ਮਈ 2020 ਤੱਕ ਲਾਗੂ ਰਹਿਣਗੇ।