- ਬਿਨਾਂ ਜ਼ਰੂਰਤ ਤੋੋਂ ਲੋਕ ਘਰਾਂ ਤੋਂ ਬਾਹਰ ਨਾ ਨਿਕਲਣ : ਵਿਕਰਮਜੀਤ ਸਿੰਘ ਪਾਂਥੇ
- ਕਿਹਾ, ਲੋਕ ਅਫਵਾਹਾਂ ਉਪਰ ਵਿਸ਼ਵਾਸ ਨਾ ਕਰਨ, ਬਾਜ਼ਾਰ ਆਮ ਵਾਂਗ ਖੁੱਲ੍ਹਣਗੇ
ਮਲੇਰਕੋਟਲਾ, 21 ਮਾਰਚ 2020 - ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਰੋਕਣ ਲਈ ਅਹਿਤਿਆਤੀ ਕਦਮ ਚੁੱਕਦਿਆਂ ਸ੍ਰੀ ਵਿਕਰਮਜੀਤ ਸਿੰਘ ਪਾਂਥੇ, ਐਸ.ਡੀ.ਐਮ. ਮਲੇਰਕੋਟਲਾ ਨੇ ਅੱਜ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕਰਦਿਆਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋੋਂ ਰੋਕਣ ਲਈ ਆਮ ਲੋਕਾਂ ਪ੍ਰਸ਼ਾਸਨ ਨੂੰ ਸਹਿਯੋਗ ਦੇਣ.ਇਸ ਸਬੰਧੀ ਜਾਣਕਾਰੀ ਦਿੰਦਿਆਂ ਪਾਂਥੇ ਨੇ ਦੱਸਿਆ ਕਿ ਸਬ ਡਵੀਜ਼ਨ ਮਲੇਰਕੋਟਲਾ ਅਤੇ ਅਹਿਮਦਗੜ੍ਹ ਵਿਚ ਪੈਂਦੇ ਸਮੂਹ ਮੈਰਿਜ ਪੈਲੇਸ ਅਤੇ ਟੈਂਟ ਹਾਊਸ ਮਿਤੀ 22.03.2020 ਤੋਂ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤੇ ਗਏ ਹਨ।
ਪਾਂਥੇ ਨੇ ਦੱਸਿਆ ਕਿ ਇਸ ਤੋੋਂ ਇਲਾਵਾ ਮਲੇਰਕੋਟਲਾ ਸ਼ਹਿਰ ਦੀ ਕਰਿਆਨਾ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਨਰਿੰਦਰ ਜੈਨ, ਸਬਜ਼ੀ ਮੰਡੀ ਐਸੋਸੀਏਸ਼ਨ ਦੇ ਪ੍ਰਧਾਨ ਮੁਹੰਮਦ ਸ਼ਕੀਲ, ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਜਤਿਨ ਜੈਨ ਅਤੇ ਹੋਟਲ-ਢਾਬਾ ਮਾਲਕ ਐਸੋਸੀਏਸ਼ਨ ਦੇ ਨੁਮਾਇੰਦੇ ਸਚਦੇਵਾ ਨੂੰ ਅੱਜ ਦਫਤਰ ਵਿਚ ਮੀਟਿੰਗ ਕਰਕੇ ਅਪੀਲ ਕੀਤੀ ਗਈ ਹੈ ਕਿ ਉਹ ਆਮ ਲੋਕਾਂ ਨੂੰ ਘਰ ਤੱਕ ਸਬਜ਼ੀਆਂ, ਰਾਸ਼ਨ, ਖਾਣਾ ਆਦਿ ਪਹੁੰਚਾਉਣ ਲਈ ਹੋਮ ਡਲਿਵਰੀ ਦੀ ਸੇਵਾ ਕੱਲ੍ਹ ਤੋਂ ਹੀ ਸ਼ੁਰੂ ਕਰਨ ਤਾਂ ਜੋ ਦੁਕਾਨਾਂ ਉਪਰ ਬਿਨਾਂ ਵਜ੍ਹਾ ਇਕੱਠ ਨਾ ਹੋਵੇ.ਮੀਟਿੰਗ ਵਿਚ ਹਾਜ਼ਰ ਸਮੂਹ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੇ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦਾ ਭਰੋਸਾ ਦਿਵਾਉਂਦਿਆਂ ਕਿਹਾ ਕਿ ਉਹ ਅੱਜ ਤੋਂ ਹੀ ਹੋਮ ਡਲਿਵਰੀ ਦੀ ਸਹੂਲ ਸ਼ੁਰੂ ਕਰਨਗੇ।
ਪਾਂਥੇ ਨੇ ਦੱਸਿਆ ਕਿ ਇਹ ਵਾਇਰਸ ਇਕ ਵਿਅਕਤੀ ਤੋਂ ਦੂਜੇ ਵਿਅਕਤੀ ਵਿਚ ਬੜੀ ਜਲਦੀ ਫੈਲਦਾ ਹੈ। ਇਸ ਲਈ ਜਿੰਨਾ ਹੋ ਸਕੇ, ਉਨ੍ਹਾਂ ਭੀੜ ਭਾੜ ਵਾਲੀਆਂ ਥਾਵਾਂ ਉਪਰ ਜਾਣ ਤੋਂ ਗੁਰੇਜ਼ ਕੀਤਾ ਜਾਵੇ। ਪਾਂਥੇ ਨੇ ਆਮ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਸੋਸ਼ਲ ਮੀਡੀਆ ਰਾਹੀਂ ਫੈਲਾਈਆਂ ਜਾ ਰਹੀਆਂ ਅਫਵਾਹਾਂ ਉਪਰ ਬਿਲਕੁੱਲ ਵਿਸ਼ਵਾਸ ਨਾ ਕੀਤਾ ਜਾਵੇ.ਉਨ੍ਹਾਂ ਕਿਹਾ ਕਿ ਸਬਜ਼ੀ ਮੰਡੀ, ਰਾਸ਼ਨ ਵਾਲੀਆਂ ਦੁਕਾਨਾਂ ਅਤੇ ਮੈਡੀਕਲ ਸਟੋਰ ਆਮ ਵਾਂਗ ਖੁੱਲ੍ਹੇ ਹਨ।
ਉਨ੍ਹਾਂ ਅਪੀਲ ਕੀਤੀ ਕਿ ਇਹ ਸਾਡਾ ਸਭ ਦਾ ਫਰਜ਼ ਹੈ ਕਿ ਅਸੀ ਕੋਰੋਨਾ ਵਾਇਰਸ ਨੂੰ ਫੈਲਣ ਤੋੋਂ ਰੋਕਣ ਲਈ ਪੰਜਾਬ ਸਰਕਾਰ ਵੱਲੋੋਂ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰੀਏ ਅਤੇ ਆਪਣੇ ਆਸ^ਪਾਸ ਰਹਿਣ ਵਾਲੇ ਲੋਕਾਂ ਨੂੰ ਵੀ ਇਨ੍ਹਾਂ ਹਦਾਇਤਾਂ ਸਬੰਧੀ ਜਾਗਰੂਕ ਕਰੀਏ। ਪਾਂਥੇ ਨੇ ਕਿਹਾ ਕਿ ਇਸ ਸਮੇਂ ਸਿਰਫ ਜਾਗਰੂਕਤਾ ਫੈਲਾ ਕੇ ਹੀ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕਦਾ ਹੈ।
ਇਸ ਮੌੌਕੇ ਨਰਿੰਦਰ ਜੈਨ, ਪ੍ਰਧਾਨ, ਕਰਿਆਨਾ ਸਟੋਰ ਐਸੋਸੀਏਸ਼ਨ, ਮੁਹੰਮਦ ਸ਼ਕੀਲ, ਪ੍ਰਧਾਨ ਸਬਜ਼ੀ ਮੰਡੀ ਐਸੋਸੀਏਸ਼ਨ, ਜਤਿਨ ਜੈਨ, ਪ੍ਰਧਾਨ, ਮੈਡੀਕਲ ਸਟੋਰ ਐਸੋਸੀਏਸ਼ਨ ਅਤੇ ਸਚਦੇਵਾ ਆਦਿ ਹਾਜ਼ਰ ਸਨ।