ਚੰਡੀਗੜ੍ਹ 'ਚ ਪਾਜ਼ੀਟਿਵ ਕੇਸਾਂ ਦੀ ਗਿਣਤੀ ਹੋਈ 6
ਚੰਡੀਗੜ੍ਹ, 22 ਮਾਰਚ, 2020 : ਚੰਡੀਗੜ੍ਹ ਵਿਚ ਕੋਰੋਨਾਵਾਇਰਸ ਦੇ ਪਾਜ਼ੀਟਿਵ ਕੇਸਾਂ ਦੀ ਗਿਣਤੀ 6 ਹੋ ਗਈ ਹੈ। ਸਿਹਤ ਵਿਭਾਗ ਅਨੁਸਾਰ ਜਿਸ ਮਹਿਲਾ ਦਾ ਟੈਸਟ ਸਭ ਤੋਂ ਪਹਿਲਾਂ ਪਾਜ਼ੀਟਿਵ ਆਇਆ ਸੀ, ਦੇ ਸੰਪਰਕ ਵਿਚ ਆਉਣ ਵਾਲੇ ਇਕ ਨੌਜਵਾਨ ਦਾ ਟੈਸਟ ਪਾਜ਼ੀਟਿਵ ਆਇਆ ਹੈ। ਉਸਦਾ ਟੈਸਟ ਚੰਡੀਗੜ੍ਹ ਦੇ ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ਸੈਕਟਰ 32 ਵਿਚ ਹੋਇਆ ਸੀ। ਇਕ ਹੋਰ ਵਿਅਕਤੀ ਦਾ ਟੈਸਟ ਨੈਗੇਟਿਵ ਆਇਆ ਹੈ। ਜਿਹਨਾਂ ਛੇ ਵਿਅਕਤੀਆਂ ਦੇ ਟੈਸਟ ਪਾਜ਼ੀਟਿਵ ਪਾਏ ਗਏ ਹਨ, ਉਹਨਾਂ ਸਾਰਿਆਂ ਦੀ ਸਿਹਤ ਦੀ ਹਾਲਤ ਸਥਿਰ ਹੈ।