ਅੰਮ੍ਰਿਤਸਰ, 22 ਮਾਰਚ 2020 - ਦੁਨੀਆ ਵਿਚ ਫੈਲੀ ਕੋਰੋਨਾ ਮਹਾਂਮਾਰੀ ਦੇ ਕਾਰਨ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕੌਮ ਦੇ ਨਾਂਅ ਸੰਦੇਸ਼ ਜਾਰੀ ਕੀਤਾ ਗਿਆ। ਜਿਸ 'ਚ ਉਨ੍ਹਾਂ ਵੱਲੋਂ ਸਮੁੱਚੀ ਦੁਨੀਆ ਦੀਆਂ ਸਿੱਖ ਸੰਸਥਾਵਾਂ ਨੂੰ ਵਾਇਰਸ ਪੀੜਿਤ ਲੋਕਾਂ ਦੀ ਮਦਦ ਲਈ ਗੋਲਕਾਂ ਦੇ ਮੂੰਹ ਖੋਲ੍ਹਣ, ਵਿਦੇਸ਼ ਪੜ੍ਹਨ ਗਏ ਵਿਦਿਆਰਥੀਆਂ ਦੀ ਹਰ ਸੰਭਵ ਮਦਦ ਕਰਨ,ਸਰਾਂਵਾਂ ਨੂੰ ਲੋੜ ਪੈਣ ਤੇ ਮਰੀਜ਼ਾਂ ਲਈ ਤਿਆਰ ਰੱਖਣ ਦੇ ਆਦੇਸ਼ ਦਿੰਦਿਆਂ ਵੱਡੇ ਧਾਰਮਿਕ ਸਮਾਗਮ ਦੋ ਹਫ਼ਤਿਆਂ ਲਈ ਮੁਲਤਵੀ ਕਰਨ ਲਈ ਕਿਹਾ ਹੈ। ਉਨ੍ਹਾਂ ਨੇ ਸੰਗਤਾਂ ਨੂੰ ਘਰੇ ਰਹਿ ਕੇ ਗੁਰਬਾਣੀ ਦਾ ਜਾਪ ਕਰਨ ਦਾ ਵੀ ਸੰਦੇਸ਼ ਦਿੱਤਾ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ...
https://www.facebook.com/BabushahiDotCom/videos/643178569852984/