ਅੰਮ੍ਰਿਤਸਰ 22 ਮਾਰਚ 2020: ਸਰਬੱਤ ਖਾਲਸਾ ਵੱਲੋਂ ਨਾਮਜ਼ਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੀ ਕਮੇਟੀ ਅਤੇ ਵੱਖ ਵੱਖ ਪੰਥਕ ਜਥੇਬੰਦੀਆਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕਰੋਨਾ ਵਾਇਰਸ ਨਾਲ ਪੀੜਤ ਸਮੁੱਚੇ ਵਿਸ਼ਵ ਭਾਈਚਾਰੇ ਦੇ ਭਲੇ ਲਈ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਕੀਤੀ ਗਈ।
ਸੰਗਤਾਂ ਨੇ ਸ੍ਰੀ ਜਪੁਜੀ ਸਾਹਿਬ ਤੇ ਪਾਠ ਕਰਨ ਉਪਰੰਤ ਵਾਹਿਗੁਰੂ ਗੁਰਮੰਤਰ ਦਾ ਜਾਪ ਕੀਤਾ। ਪੰਜਾਂ ਸਿੰਘਾਂ ਚੋਂ ਭਾਈ ਸਤਨਾਮ ਸਿੰਘ ਝੰਜੀਆਂ ਨੇ ਅਰਦਾਸ ਕਰਦਿਆਂ ਇਸ ਭਿਆਨਕ ਬਿਮਾਰੀ ਤੋਂ ਤਪਦੇ ਸੰਸਾਰ ਨੂੰ ਰੋਗ ਮੁਕਤ ਕਰਨ ਦੀ ਬੇਨਤੀ ਕੀਤੀ। ਇਸ ਮੌਕੇ ਤੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਦੇ ਮੁੱਖ ਬੁਲਾਰੇ ਪ੍ਰੋਫੈਸਰ ਬਲਜਿੰਦਰ ਸਿੰਘ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਗਤਾਂ ਨੂੰ ਗੁਰੂ ਬਖਸ਼ੀਸ਼ ਸਦਕਾ ਕਰੋਨਾ ਦੇ ਖੌਫ ਤੋਂ ਨਿਜ਼ਾਤ ਮਿਲ ਜਾਂਦੀ ਹੈ। ਇਸ ਅਉਖੀ ਘੜੀ ਦੌਰਾਨ ਜਿੱਥੇ ਅਸੀਂ ਸਿਹਤ ਵਿਭਾਗ ਅਤੇ ਸਰਕਾਰ ਦੁਆਰਾ ਦਿੱਤੀਆਂ ਹਿਦਾਇਤਾਂ ਦੀ ਪਾਲਣਾ ਕਰਨੀ ਹੈ ਉੱਥੇ ਗੁਰਬਾਣੀ ਦਾ ਓਟ ਆਸਰਾ ਲੈਣਾ ਵੀ ਜ਼ਰੂਰੀ ਹੈ। ਅਰਦਾਸ ਮੌਕੇ ਤੇ ਭਾਈ ਬਲਬੀਰ ਸਿੰਘ ਅਰਦਾਸੀਆ, ਜਸਪਾਲ ਸਿੰਘ ਪੁਤਲੀਘਰ, ਅਖੰਡ ਕੀਰਤਨੀ ਜਥੇ ਤੋਂ ਜਸਬੀਰ ਸਿੰਘ ਝਬਾਲ, ਮਨਮੋਹਨ ਸਿੰਘ, ਮਨਜੀਤ ਸਿੰਘ, ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ ਤੋਂ ਗੁਰਬਖ਼ਸ਼ ਸਿੰਘ ਬੱਗਾ, ਅਕਾਲ ਖਾਲਸਾ ਦਲ ਦੇ ਮੁੱਖ ਸੇਵਾਦਾਰ ਮਹਾਂਬੀਰ ਸਿੰਘ ਸੁਲਤਾਨਵਿੰਡ, ਮੁਹੰਮਦ ਯੂਸਫ, ਹਰਪਾਲ ਸਿੰਘ ਛੇ ਜੂਨ, ਪਹਿਲੀ ਅਤੇ ਦੂਜੀ ਵਿਸ਼ਵ ਯੁੱਧ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਗੁਰਿੰਦਰ ਸਿੰਘ ਸੁਲਤਾਨਵਿੰਡ, ਦਲਜੀਤ ਸਿੰਘ ਗਿੱਲ, ਮਨਜੀਤ ਸਿੰਘ ਠੇਕੇਦਾਰ, ਰਾਜ ਸਿੰਘ, ਕੰਵਲਜੀਤ ਸਿੰਘ, ਰਾਮ ਸਿੰਘ, ਨਿਸ਼ਾਨ ਸਿੰਘ, ਮਨਵਿੰਦਰ ਸਿੰਘ ਜਤਿੰਦਰ ਸਿੰਘ, ਸੁਰਿੰਦਰ ਸਿੰਘ ਆਦਿ ਹਾਜ਼ਰ ਸਨ।