ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ, 23 ਮਾਰਚ - ਕੋਰੋਨਾਵਾਇਰਸ ਕਾਰਨ ਸਰਕਾਰ ਦੇ ਆਦੇਸ਼ਾਂ ਦੇ ਮੱਦੇਨਜ਼ਰ 31 ਮਾਰਚ ਤਕ ਲਾਕਡਾਉਨ ਜਾਰੀ ਕਰਨ 'ਤੇ ਪੁਲਿਸ ਪ੍ਰਸ਼ਾਸਨ ਵੱਲੋਂ ਅੰਮ੍ਰਿਤਸਰ ਸ਼ਹਿਰ ਦੇ ਸਾਰੇ ਹੀ ਰਸਤਿਆਂ ਨੂੰ ਲੋਕਾਂ ਦੀ ਆਵਾਜਾਈ ਲਈ ਪੂਰਨ ਤੌਰ 'ਤੇ ਬੰਦ ਕਰ ਦਿੱਤਾ ਗਿਆ ਹੈ।
ਸਿਰਫ਼ ਮੈਡੀਕਲ ਐਮਰਜੈਂਸੀ ਵਾਲੇ ਲੋਕਾਂ ਨੂੰ ਹੀ ਥੋੜੀ ਸਹੂਲਤ ਦਿਤੀ ਗਈ ਹੈ। ਪ੍ਰਸ਼ਾਸਨ ਦੀ ਇਸ ਕਾਰਜਕਾਰੀ ਦੇ ਚੱਲਦਿਆਂ ਜਿੱਥੇ ਪਬਲਿਕ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।। ਉੱਥੇ ਹੀ ਇਸ ਨਾਮੁਰਾਦ ਬਿਮਾਰੀ ਨਾਲ ਲੜਨ ਲਈ ਪ੍ਰਸ਼ਾਸਨ ਦੇ ਸਹਿਯੋਗ ਦੀ ਗਲ ਵੀ ਕੀਤੀ ਜਾ ਰਹੀ ਹੈ।