← ਪਿਛੇ ਪਰਤੋ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ, 23 ਮਾਰਚ 2020 - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਥੋੜ੍ਹਾ ਸਮਾਂ ਪਹਿਲਾਂ ਪੰਜਾਬ ਵਿੱਚ ਕਰਫਿਊ ਲਗਾਉਣ ਦਾ ਫੈਸਲਾ ਲਿਆ ਗਿਆ ਹੈ। ਜਿਸ ਦਾ ਅਸਰ ਫਰੀਦਕੋਟ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਜਦੋ ਹੀ ਲੋਕਾਂ ਨੂੰ ਕਰਫਿਊ ਦਾ ਪਤਾ ਲੱਗਾ ਲੋਕਾਂ ਨੇ ਉਦੋਂ ਹੀ ਆਪਣੀਆਂ ਆਪਣੀਆਂ ਦੁਕਾਨਾਂ ਬੰਦ ਕਰ ਦਿੱਤੀਆਂ ਹਨ। ਜਿਹੜੇ ਲੋਕ ਅੱਜ ਘਰੋਂ ਬਾਹਰ ਸਨ ਉਹ ਵੀ ਹੁਣ ਆਪਣੇ ਆਪਣੇ ਘਰ ਜਾ ਚੁੱਕੇ ਹਨ।
Total Responses : 265