← ਪਿਛੇ ਪਰਤੋ
ਅਸ਼ੋਕ ਵਰਮਾ ਮਾਨਸਾ, 23 ਮਾਰਚ 2020 : ਜ਼ਿਲ੍ਹਾ ਵਾਸੀਆਂ ਨੂੰ ਕੋਰੋਨਾ ਵਾਇਰਸ ਦੇ ਪ੍ਰਭਾਵ ਤੋਂ ਬਚਾਅ ਅਤੇ ਪਰਹੇਜ਼ ਸਬੰਧੀ ਜਾਣੂ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ 5 ਜਾਗਰੂਕਤਾ ਵੈਨਾ ਰਵਾਨਾ ਕੀਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਮਾਨਸਾ ਸ੍ਰੀ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਇਹ ਵੈਨਾਂ ਜ਼ਿਲ੍ਹੇ ਦੇ ਪੰਜ ਬਲਾਕਾਂ ਵਿਚ ਸ਼ਿਰਕਤ ਕਰਨਗੀਆਂ ਅਤੇ ਇਨ੍ਹਾਂ ਵੈਨਾ ‘ਤੇ ਲੱਗੇ ਲਾਊਡਸਪੀਕਰਾਂ ਰਾਹੀਂ ਆਮ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਣ ਲਈ ਆਪਣੇ ਘਰਾਂ ਵਿਚ ਰਹਿਣ ਦੀ ਅਪੀਲ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਨੂੰ ਗੰਭੀਰ ਹੋ ਕੇ ਇਸ ਬਿਮਾਰੀ ਪ੍ਰਤੀ ਅਹਿਤਿਆਤ ਵਰਤਣ ਦੀ ਜਰੂਰਤ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਪਣੇ ਘਰਾਂ ਵਿਚ ਰਹਿਣ ਅਤੇ ਘਰ ਵਿਚ ਕਿਸੇ ਬਾਹਰਲੇ ਵਿਅਕਤੀ ਨੂੰ ਵੀ ਆਉਣ ਜਾਣ ਤੋਂ ਰੋਕਣ ਅਤੇ ਆਪਣੀ ਤੇ ਆਪਣੇ ਪਰਿਵਾਰ ਦੀ ਪੂਰਨ ਸੁਰੱਖਿਆ ਯਕੀਨੀ ਬਣਾਉਣ।
Total Responses : 265