ਦੇਵਾ ਨੰਦ ਸ਼ਰਮਾ
- ਕਰਫਿਊ ਦੌਰਾਨ ਗਰੀਬਾਂ ਤੇ ਲੋੜਵੰਦਾਂ ਨੂੰ ਘਰਾਂ ਵਿੱਚ ਜਾ ਕੇ ਪੁਚਾਇਆ ਜਾ ਰਿਹਾ ਹੈ ਲੰਗਰ
- ਲੋਕਾਂ ਵੱਲੋਂ ਫਰੀਦਕੋਟ ਪੁਲਿਸ ਦੇ ਉਪਰਾਲੇ ਦੀ ਭਰਪੂਰ ਪ੍ਰਸੰਸ਼ਾ
ਫਰੀਦਕੋਟ, 24 ਮਾਰਚ 2020 - ਫ਼ਰੀਦਕੋਟ ਪੁਲਿਸ ਵੱਲੋਂ ਜਿੱਥੇ ਕਰਫਿਊ ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ, ਲੋਕਾਂ ਦੀ ਸੁਰੱਖਿਆ ਤੋਂ ਇਲਾਵਾ ਐਸ.ਐਸ.ਪੀ ਫ਼ਰੀਦਕੋਟ ਮਨਜੀਤ ਸਿੰਘ ਢੇਸੀ ਦੀ ਯੋਗ ਅਗਵਾਈ ਅਤੇ ਪ੍ਰੇਰਨਾ ਸਦਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਅਧੀਨ ਆਉਂਦੇ ਇਲਾਕਿਆਂ ਦੇ ਵਿਚ ਲੋੜਵੰਦ ਤੇ ਗਰੀਬ ਜ਼ਰੂਰਤਮੰਦਾਂ ਨੂੰ ਕਰਫਿਊ ਦੌਰਾਨ ਲੰਗਰ ਦੀ ਸੇਵਾ ਨਿਭਾਈ ਜਾ ਰਹੀ ਹੈ।
ਪੁਲਿਸ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਗਰੀਬ ਲੋਕਾਂ ਨੂੰ ਇਹ ਲੰਗਰ ਦੀ ਸੇਵਾ ਸਵੇਰੇ ਅਤੇ ਸ਼ਾਮ ਵੇਲੇ ਕੀਤੀ ਜਾ ਰਹੀ ਹੈ ਇਸ ਤੋਂ ਇਲਾਵਾ ਪੁਲਿਸ ਵੱਲੋਂ ਲੋਕਾਂ ਨੂੰ ਕਰੋਨਾ ਵਾਇਰਸ ਬਿਮਾਰੀ ਦੇ ਬਚਾਅ ਅਤੇ ਇਸ ਨੂੰ ਰੋਕਣ ਲਈ ਵਰਤੀਆਂ ਜਾ ਰਹੀਆਂ ਵੱਖ ਵੱਖ ਸਾਵਧਾਨੀਆਂ ਪ੍ਰਤੀ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਅੱਜ ਥਾਣਾ ਜੈਤੋ ਦੀ ਪੁਲਿਸ ਵੱਲੋਂ ਆਪਣੇ ਅਧੀਨ ਆਉਂਦੇ ਵੱਖ ਵੱਖ ਖੇਤਰਾਂ ਵਿੱਚ ਕੀਤੇ ਗਏ। ਇਸ ਉਪਰਾਲੇ ਦੀ ਇਲਾਕੇ ਦੇ ਲੋਕਾਂ ਨੇ ਭਰਪੂਰ ਪ੍ਰਸੰਸਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਜਿੱਥੇ ਸਾਡੀ ਸੁਰੱਖਿਆ ਲਈ ਦਿਨ ਰਾਤ ਕੰਮ ਕਰ ਰਹੀ ਹੈ ਉੱਥੇ ਹੀ ਉਸ ਵੱਲੋਂ ਮਾਨਵਤਾ ਦੀ ਸੇਵਾ ਲਈ ਕੀਤੇ ਗਏ ਇਸ ਉੱਦਮ ਦੀ ਪ੍ਰਸ਼ੰਸਾ ਕਰਨੀ ਬਣਦੀ ਹੈ।