← ਪਿਛੇ ਪਰਤੋ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ, 24 ਮਾਰਚ 2020 - ਵਿਸ਼ਵ ਭਰ ਵਿੱਚ ਫੈਲੀ ਕਰੋਨਾ ਵਾਇਰਸ ਦੀ ਬਿਮਾਰੀ ਪੰਜਾਬ ਵਾਸੀ ਸਾਵਧਾਨ ਹੋਣ ਅਤੇ ਸਰਕਾਰ ਤੇ ਸਿਹਤ ਵਿਭਾਗ ਵੱਲੋਂ ਜਾਰੀ ਕੀਤੀਆਂ ਜਾ ਰਹੀਆਂ ਹਿਦਾਇਤਾਂ ਦੀ ਪਾਲਣਾ ਕਰਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਮਾਜਸੇਵੀ ਅਤੁਲ ਗੋਇਲ ਨੇ ਕੀਤਾ। ਉਨ੍ਹਾਂ ਨੇ ਕਿਹਾ ਸੰਸਾਰ ਦੇ ਬਹੁਤ ਸਾਰੇ ਦੇਸ਼ ਅੱਜ ਇਸ ਭਿਆਨਕ ਬਿਮਾਰੀ ਦੀ ਲਪੇਟ ਵਿੱਚ ਹਨ ਅਤੇ ਇਸ ਬਿਮਾਰੀ ਕਾਰਣ ਭਾਰਤ ਵਿੱਚ ਵੀ 8 ਮੌਤਾਂ ਹੋ ਚੁੱਕੀਆਂ ਹਨ। ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਇੱਕ ਦੂਜੇ ਨੂੰ ਹੱਥ ਮਿਲਾਉਣ ਦੀ ਬਜਾਏ ਸਤਿ ਸ਼੍ਰੀ ਅਕਾਲ ਜਾਂ ਨਮਸਤੇ ਬੁਲਾਓ। ਉਨ੍ਹਾਂ ਕਿਹਾ ਪੰਜਾਬ ਸਰਕਾਰ ਵੱਲੋਂ ਲਗਾਏ ਕਰਫਿਊ ਦਾ ਸਾਥ ਦਈਏ। ਉਨ੍ਹਾਂ ਕਿਹਾ ਮੇਰੇ ਜੋ ਵੀ ਬਿਜਨਸ ਵਿੱਚ ਕੰਮ ਕਰ ਰਹੇ ਮੁਲਾਜਮਾਂ ਨੂੰ ਅੱਜ ਛੁੱਟੀਆਂ ਕਰ ਦਿੱਤੀਆਂ ਹਨ ਤੇ ਉਨ੍ਹਾਂ ਨੂੰ ਘਰ ਰਹਿਣ ਲਈ ਕਿਹਾ।
Total Responses : 265