ਨਵੀਂ ਦਿੱਲੀ, 25 ਮਾਰਚ 2020 - ਕੋਰੋਨਾਵਾਇਰਸ ਦੀ ਲਪੇਟ 'ਚ ਲਗਭਗ ਪੂਰਾ ਦੇਸ਼ ਆ ਚੁੱਕਾ ਹੈ। ਭਾਰਤ ਵਿਚ ਕੋਰੋਨਾ ਨਾਲ ਪੀੜਤ ਲੋਕਾਂ ਦੀ ਗਿਣਤੀ 562 ਹੋ ਗਈ ਹੈ। ਤਾਮਿਲਨਾਡੂ 'ਚ ਕੋਰੋਨਾ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਹੈ ਤੇ ਮੱਧ ਪ੍ਰਦੇਸ਼ 'ਚ 5 ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਜਦੋਂ ਕਿ ਆਂਧਰਾ ਪ੍ਰਦੇਸ਼ 'ਚ 8 ਮਾਮਲੇ ਸਾਹਮਣੇ ਆ ਚੁੱਕੇ ਹਨ ਜਦੋਂ ਕਿ ਰਾਜਸਥਾਨ ਦੇ 8 ਜ਼ਿਲ੍ਹਿਆਂ 'ਚ ਕੁੱਲ 32 ਮਾਮਲੇ ਸਾਹਮਣੇ ਆਏ ਹਨ। ਜਦੋਂ ਕਿ ਕੇਰਲਾ 'ਚ ਕੋਰੋਨਾ ਵਾਇਰਸ ਵੱਡੇ ਪੱਧਰ 'ਤੇ ਪੈਰ ਪਸਾਰ ਚੁੱਕਿਆ ਹੈ ਅਜੇ ਵੀ ਉੱਥੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ ਅਤੇ ਨਵੇਂ 14 ਮਾਮਲਿਆਂ ਦੇ ਨਾਲ ਕੇਰਲਾ 'ਚ 105 ਮਾਮਲੇ ਕੋਰੋਨਾ ਵਾਇਰਸ ਦੇ ਪਾਜ਼ੀਟਿਵ ਪਾਏ ਜਾ ਚੁੱਕੇ ਹਨ।
ਕੋਰੋਨਾ ਵਾਇਰਸ ਦੀ ਇਸ ਮਹਾਂਮਾਰੀ ਨੂੰ ਰੋਕਣ ਦੇ ਲਈ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਦੇਸ਼ 'ਚ ਤਿੰਨ ਹਫਤਿਆਂ ਦਾ ਲਾਕ ਡਾਊਨ ਵੀ ਕੀਤਾ ਗਿਆ ਹੈ ਤਾਂ ਜੋ ਇਸ ਦੀ ਚੈਨ ਨੂੰ ਰੋਕਿਆ ਜਾ ਸਕੇ।