ਚੰਡੀਗੜ੍ਹ, 25 ਮਾਰਚ 2020 - ਮੀਡੀਆ ਬੁਲੇਟਿਨ ਕੋਵਿਡ-19 (ਕੋਰੋਨਾ ਵਾਇਰਸ)
ਹੁਣ ਤੱਕ ਦੀ ਸਕਰੀਨਿੰਗ ਅਤੇ ਪ੍ਰਬੰਧਨ ਸਥਿਤੀ 25-03-2020:-
- ਸੂਬੇ ਵਿੱਚ ਕੋਵਿਡ-19(ਕਰੋਨਾ ਵਾਇਰਸ) ਦੇ 2 ਹੋਰ ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ।
- 1 ਮਾਮਲਾ ਹੁਸ਼ਿਆਰਪੁਰ ਤੋਂ ਸਾਹਮਣੇ ਆਇਆ ਹੈ । ਇਹ ਪਾਜ਼ਟਿਵ ਕੇਸ ਦੇ ਸੰਪਰਕ ਵਿੱਚ ਆਇਆ ਸੀ।
- 1 ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ । ਮਰੀਜ਼ ਨੇ ਕਿਸੇ ਦੇਸ਼ ਦੀ ਯਾਤਰਾ ਨਹੀਂ ਕੀਤੀ ਸੀ ਅਤੇ ਉਸ ਦੇ ਸਕਾਰਾਤਮਕ ਹੋਣ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।
- ਸਾਰੇ 30 ਕੇਸ ਸਰਕਾਰੀ ਹਸਪਤਾਲ ਵਿਚ ਆਈਸੋਲੇਸ਼ਨ ’ਚ ਰੱਖੇ ਗਏ ਹਨ ਅਤੇ ਸਥਿਰ ਦੱਸੇ ਜਾਂਦੇ ਹਨ।
ਇਨਾਂ ਸਾਰੇ ਕੇਸਾਂ ਨਾਲ ਸਬੰਧਤ ਸਾਰੇ ਨਜ਼ਦੀਕੀਆਂ ਨੂੰ ਕੁਅਰੰਟਾਈਨ ਕੀਤਾ ਗਿਆ ਹੈ ਅਤੇ ਇਹ ਸਭ ਨਿਗਰਾਨੀ ਅਧੀਨ ਹਨ। ਇਨਾਂ ਸਾਰਿਆਂ ਦੇ ਬਲੱਡ ਸੈਂਪਲ ਜਾਂਚ ਲਈ ਨਿਰਧਾਰਤ ਲੈਬ ਨੂੰ ਭੇਜੇ ਗਏ ਹਨ।
ਟੀਮਾਂ ਨਿਗਰਾਨੀ ਕਰ ਰਹੀਆਂ ਹਨ।
ਪੰਜਾਬ ਵਿਚ ਕੋਵਿਡ-19 ਦੀ ਜ਼ਿਲ੍ਹਾ ਵਾਰ ਰਿਪੋਰਟ
ਰੋਕਥਾਮ ਤੇ ਪ੍ਰਬੰਧਨ ਲਈ ਸਾਰੇ ਜ਼ਿਲਿਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ।
ਸਾਰੀਆਂ ਥਾਵਾਂ ’ਤੇ ਲੋੜੀਂਦੇ ਲਾਜਿਸਟਿਕ ਉਪਲਬਧ।