ਚੰਡੀਗੜ੍ਹ, 26 ਮਾਰਚ 2020 - ਪੰਜਾਬ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 33 ਹੋ ਗਈ ਹੈ। ਜਦੋਂ ਕਿ 130 ਮਾਮਲੇ ਅਜੇ ਵੀ ਸ਼ੱਕੀ ਹਨ। ਉੱਥੇ ਹੀ ਪੰਜਾਬ 'ਚ ਹੁਣ ਤੱਕ ਕੋਰੋਨਾ ਵਾਇਰਸ ਦੇ ਕਾਰਨ 1155 ਲੋਕਾਂ ਨੂੰ ਇਕਾਂਤ 'ਚ ਰੱਖਿਆ ਗਿਆ ਹੈ। ਪ੍ਰਸ਼ਾਸਨ ਵੱਲੋਂ ਵੀ ਲੋਕਾਂ ਦੀ ਸਿਹਤ ਨੂੰ ਧਿਆਨ 'ਚ ਰੱਖਦੇ ਹੋਏ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਚੌਕਸੀ ਵਰਤੀ ਜਾ ਰਹੀ ਹੈ।
ਮੀਡੀਆ ਬੁਲੇਟਿਨ-26-03-2020
ਕੋਵਿਡ-19(ਕੋਰੋਨਾ ਵਾਇਰਸ): ਪੰਜਾਬ
- ਸੂਬੇ ਵਿੱਚ ਕੋਵਿਡ-19(ਕਰੋਨਾ ਵਾਇਰਸ) ਦੇ 2 ਹੋਰ ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ।
- 1 ਮਾਮਲਾ ਐਸ.ਬੀ.ਐਸ. ਨਗਰ ਤੋਂ ਸਾਹਮਣੇ ਆਇਆ ਹੈ । ਇਹ ਮਹਿਲਾ ਪਾਜ਼ਟਿਵ ਕੇਸ ਦੇ ਸੰਪਰਕ ਵਿੱਚ ਆਈ ਸੀ।
- 1 ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ ਜਿਸ ਨੂੰ ਜਲੰਧਰ ਦੇ ਪ੍ਰਾਈਵੇਟ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਮਰੀਜ਼ ਨੇ ਵਿਦੇਸ਼ੀ ਯਾਤਰਾ ਕੀਤੀ ਸੀ।
- ਸਾਰੇ 32 ਕੇਸ ਸਰਕਾਰੀ ਹਸਪਤਾਲ ਵਿਚ ਆਈਸੋਲੇਸ਼ਨ ’ਚ ਰੱਖੇ ਗਏ ਹਨ ਅਤੇ ਸਥਿਰ ਦੱਸੇ ਜਾਂਦੇ ਹਨ।
ਇਨਾਂ ਸਾਰੇ ਕੇਸਾਂ ਨਾਲ ਸਬੰਧਤ ਸਾਰੇ ਨਜ਼ਦੀਕੀਆਂ ਨੂੰ ਕੁਅਰੰਟਾਈਨ ਕੀਤਾ ਗਿਆ ਹੈ ਅਤੇ ਇਹ ਸਭ ਨਿਗਰਾਨੀ ਅਧੀਨ ਹਨ। ਇਨਾਂ ਸਾਰਿਆਂ ਦੇ ਬਲੱਡ ਸੈਂਪਲ ਜਾਂਚ ਲਈ ਨਿਰਧਾਰਤ ਲੈਬ ਨੂੰ ਭੇਜੇ ਗਏ ਹਨ।
ਟੀਮਾਂ ਨਿਗਰਾਨੀ ਕਰ ਰਹੀਆਂ ਹਨ।
ਪੰਜਾਬ ਵਿਚ ਕੋਵਿਡ-19 ਦੀ ਜ਼ਿਲਾ ਵਾਰ ਰਿਪੋਰਟ
ਰੋਜ਼ਾਨਾ ਨਮੂਨਿਆਂ ਦੀ ਜਾਂਚ ਅਤੇ ਨਤੀਜੇ
ਸੰਪਰਕ ਵਿੱਚ ਆਏ ਵਿਅਕਤੀਆਂ ਦੀ ਟਰੇਸਿੰਗ
ਰੋਕਥਾਮ ਤੇ ਪ੍ਰਬੰਧਨ ਲਈ ਸਾਰੇ ਜ਼ਿਲਿਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ।
ਸਾਰੀਆਂ ਥਾਵਾਂ ’ਤੇ ਲੋੜੀਂਦੇ ਲਾਜਿਸਟਿਕ ਉਪਲਬਧ।