ਗੁਰਨਾਮ ਸਿੱਧੂ
ਫਿਰੋਜ਼ਪੁਰ, 26 ਮਾਰਚ 2020 - ਜ਼ਿਲ੍ਹਾ ਫਿਰੋਜ਼ਪੁਰ ਵਿਚ 144 ਦੀ ਉਲੰਘਣਾ ਕਰਨ ਦੇ ਦੋਸ਼ ਵਿਚ ਥਾਣਾ ਕੁੱਲਗੜ੍ਹੀ ਅਤੇ ਥਾਣਾ ਮੱਲਾਂਵਾਲਾ ਦੀ ਪੁਲਿਸ ਨੇ ਵੱਖ ਵੱਖ ਧਾਰਾਵਾਂ ਦੇ ਤਹਿਤ 9 ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਕੁੱਲਗੜ੍ਹੀ ਪੁਲਿਸ ਦੇ ਏਐੱਸਆਈ ਬਲਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਦੀ ਡਿਊਟੀ ਕਰਫਿਓ ਡਿਊਟੀ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਬੱਸ ਅੱਡਾ ਪਿੰਡ ਸਾਂਦੇ ਹਾਸ਼ਮ ਮੌਜ਼ੂਦ ਸੀ, ਤਾਂ ਦੋਸ਼ੀ ਵਿਨੋਦ ਕੁਮਾਰ ਉਰਫ ਤੋਤੀ ਪੁੱਤਰ ਪੂਰਨ, ਰਵਿੰਦਰ ਉਰਫ ਨਿਕੜਾ ਪੁੱਤਰ ਗੁਰਨਾਮ ਵਾਸੀਅਨ ਨਗਰ ਮੱਲ ਸਰਾਂ, ਨੇੜੇ ਸ਼ਹੀਦ ਊਧਮ ਸਿੰਘ ਚੋਂਕ ਸਿਟੀ ਫਿਰੋਜ਼ਪੁਰ ਜੋ ਮੋਟਰਸਾਈਕਲ ਤੇ ਸਵਾਰ ਹੋ ਕੇ ਆਉਂਦੇ ਵਿਖਾਈ ਦਿੱਤੇ ਜਿਨ੍ਹਾਂ ਨੂੰ ਰੋਕ ਕੇ ਪੁੱਛਿਆ ਗਿਆ ਤਾਂ ਕੋਈ ਤਸੱਲੀਬਖਸ਼ ਜਵਾਬ ਨਹੀਂ ਦੇ ਸਕੇ। ਪੁਲਿਸ ਨੇ ਦੱਸਿਆ ਕਿ ਦੋਸ਼ੀਆਂ ਵੱਲੋਂ ਦੇਰ ਰਾਤ ਸੜਕ 'ਤੇ ਘੁੰਮਣਾ ਅਤੇ ਮਾਨਯੋਗ ਮਜਿਸਟਰੇਟ ਫਿਰੋਜ਼ਪੁਰ ਵੱਲੋਂ ਜਾਰੀ ਹੁਕਮ ਦੀ ਉਲੰਘਣਾ ਕਰਕੇ ਜ਼ੁਰਮ 188 ਆਈਪੀਸੀ ਦਾ ਕੀਤਾ ਹੈ।
ਇਸੇ ਤਰ੍ਹਾਂ ਥਾਣਾ ਮੱਲਾਂਵਾਲਾ ਦੀ ਪੁਲਿਸ ਦੇ ਏਐੱਸਆਈ ਸੁਦੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਦੀ ਸੰਸਾਰ ਵਿਚ ਮਹਾਂਮਾਰੀ ਦੀ ਰੋਕਥਾਮ ਲਈ ਲਾਅ ਐਂਡ ਆਰਡਰ ਡਿਊਟੀ ਦੇ ਸਬੰਧ ਵਿਚ ਪਿੰਡ ਸੁਧਾਰਾ, ਮਾਨੋਚਾਹਲ, ਜੱਟਾਂ ਵਾਲੀ, ਬੂਟੇਵਾਲਾ, ਆਦਿ ਦਾ ਰਵਾਨਾ ਸੀ ਕਿ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀ ਅੰਗਰੇਜ਼ ਸਿੰਘ ਪੁੱਤਰ ਦੁੱਲਾ ਸਿੰਘ ਦੇ ਘਰ ਖੇਤਾਂ ਵਿਚ ਹਨ ਜੋ ਘਰਾਂ ਦੇ ਬਾਹਰ ਦੋਸ਼ੀ ਸਤਨਾਮ ਸਿੰਘ ਪੰਨੂ ਪ੍ਰਧਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਵਿਚ ਬਾਕੀ ਸਾਰੇ ਦੋਸ਼ੀ ਇਕੱਠੇ ਹੋ ਕੇ ਮੀਟਿੰਗ ਕਰ ਰਹੇ ਹਨ, ਜਦਕਿ ਸੰਸਾਰ ਵਿਚ ਮਹਾਂਮਾਰੀ (ਕੋਰੋਨਾ ਵਾਇਰਸ) ਫੈਲਣ ਕਰਕੇ ਧਾਰਾ 144 ਜਾਬਤਾ ਫੌਜ਼ਦਾਰੀ ਲੱਗੀ ਹੋਈ ਹੈ, ਜੋ ਕਿਸੇ ਵੀ ਜਗ੍ਹਾ ਤੇ 2 ਤੋਂ ਵੱਧ ਵਿਅਕਤੀਆਂ ਦੇ ਇਕੱਠ ਹੋਣ 'ਤੇ ਸਖਤ ਮਨਾਹੀ ਹੈ।
ਪੁਲਿਸ ਨੇ ਦੱਸਿਆ ਕਿ ਦੋਸ਼ੀਆਂ ਅੰਗਰੇਜ਼ ਸਿੰਘ, ਕੁਲਬੀਰ ਸਿੰਘ ਪੁੱਤਰ ਕੁੰਦਨ ਸਿੰਘ ਵਾਸੀਅਨ ਬੂਟੇਵਾਲਾ, ਮੱਲਾਂਵਾਲਾ, ਸਤਨਾਮ ਸਿੰਘ ਪੰਨੂ, ਗੁਰਮੀਤ ਸਿੰਘ ਉਰਫ ਸਾਬਾ ਪੁੱਤਰ ਜੋਗਿੰਦਰ ਸਿੰਘ ਵਾਸੀ ਚੱਬਾ, ਹਰਜਿੰਦਰ ਸਿੰਘ ਪੁੱਤਰ ਭਜਨ ਸਿੰਘ, ਗੁਰਮੁੱਖ ਸਿੰਘ ਪੁੱਤਰ ਸੁੱਚਾ ਸਿੰਘ, ਬਾਜ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀਅਨ ਬਸਤੀ ਕੀਮੇਵਾਲੀ ਦਾਖਲੀ ਹਸ਼ਮਤ ਵਾਲਾ ਵੱਲੋਂ ਮਾਨਯੋਗ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੇ ਹੁਕਮ ਦੀ ਉਲੰਘਣਾ ਕੀਤੀ ਹੈ। ਪੁਲਿਸ ਪਾਰਟੀ ਵੱਲੋਂ ਦੋਸ਼ੀਆਂ 'ਤੇ ਛਾਪੇਮਾਰੀ ਕੀਤੀ ਤਾਂ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਨੇ ਦੱਸਿਆ ਕਿ ਉਕਤ ਵਿਅਕਤੀਆਂ ਖਿਲਾਫ ਵੱਖ ਵੱਖ ਆਈਪਸੀ ਦੀਆਂ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।