← ਪਿਛੇ ਪਰਤੋ
ਲੁਧਿਆਣਾ, 26 ਮਾਰਚ 2020 - ਲੋਕ ਸਭਾ ਮੈਂਬਰ ਸਰਦਾਰ ਰਵਨੀਤ ਸਿੰਘ ਬਿੱਟੂ ਨੇ ਦੱਸਿਆ ਕਿ ਪੰਜਾਬ ਕੋਰੋਨਾ ਵਾਇਰਸ ਦੇ ਕਹਿਰ ਨਾਲ ਜੂਝ ਰਿਹਾ ਹੈ ਜਿਸ ਨਾਲ ਨਜਿੱਠਣ ਵਾਸਤੇ ਕੇਂਦਰ ਸਰਕਾਰ ਅਤੇ ਰਾਜ ਸਰਕਾਰ ਵੱਲੋਂ ਲਾਕ ਡਾਨ ਅਤੇ ਕਰਫਿਊ ਵੀ ਲਗਾਇਆ ਗਿਆ ਹੈ। ਇਸ ਸਮੇਂ ਲੋਕਾਂ ਨੂੰ ਜੋ ਸਭ ਤੋਂ ਵੱਧ ਗੰਭੀਰ ਹਾਲਾਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਸ ਵਿੱਚ ਰੋਜ਼ਾਨਾ ਖਾਣ ਪੀਣ ਦੀਆਂ ਵਸਤੂਆਂ ਨੂੰ ਲੈ ਕੇ ਸਮੱਸਿਆਵਾਂ ਸਾਹਮਣੇ ਆ ਰਹੀਆਂ ਹਨ। ਪੰਜਾਬ ਰਾਜ ਸਰਕਾਰ ਵੱਲੋਂ ਇਸ ਸਮੱਸਿਆ ਤੋਂ ਨਜਿੱਠਣ ਦੇ ਪ੍ਰਬੰਧ ਕੀਤੇ ਹੋਏ ਹਨ ਅਤੇ ਲੋਕਾਂ ਨੂੰ ਖਾਣ ਪੀਣ ਦੀਆਂ ਜ਼ਰੂਰੀ ਚੀਜ਼ਾਂ ਦੀ ਘਾਟ ਨਹੀਂ ਹੋਵੇਗੀ। ਬਿੱਟੂ ਨੇ ਕਿਹਾ ਕਿ ਉਨ੍ਹਾਂ ਨੂੰ ਐਮ ਪੀ ਲੈਡ ਸਕੀਮ ਅਧੀਨ ਜਾਰੀ ਹੋਈ ਸਲਾਨਾ 5 ਕਰੋੜ ਦੀ ਰਾਸ਼ੀ ਬਾਰੇ ਵੀ ਉਨ੍ਹਾਂ ਵੱਲੋਂ ਬੀਤੇ ਸੋਮਵਾਰ 23-03-2020 ਨੂੰ ਲੁਧਿਆਣਾ ਜ਼ਿਲ੍ਹਾ ਦੇ ਡਿਪਟੀ ਕਮਿਸ਼ਨਰ ਨੂੰ ਨਿਰਦੇਸ਼ ਦੇ ਦਿੱਤੇ ਜਾ ਚੁੱਕੇ ਹਨ ਕਿ ਉਹ ਇਸ ਰਾਸ਼ੀ ਨੂੰ ਕੋਰੋਨਾ ਵਾਇਰਸ ਦੇ ਕਹਿਰ ਨਾਲ ਲੜਨ ਸਬੰਧੀ ਕੀਤੇ ਜਾਣ ਵਾਲੇ ਕਿਸੇ ਵੀ ਕਿਸਮ ਦੇ ਉਪਰਾਲੇ ਲਈ ਵਰਤ ਸਕਦੇ ਹਨ।
Total Responses : 266