← ਪਿਛੇ ਪਰਤੋ
ਫਿਰੋਜ਼ਪੁਰ, 28 ਮਾਰਚ 2020 - ਵਿਸ਼ਵ ਭਰ ਵਿਚ ਦਹਿਸ਼ਤ ਮਚਾ ਰਹੇ ਕੋਰੋਨਾ ਵਾਇਰਸ ਦੇ ਕਾਰਨ ਪੰਜਾਬ ਸਰਕਾਰ ਵੱਲੋਂ ਰਾਜ ਦੀਆਂ ਜੇਲ੍ਹਾਂ ਵਿਚ ਕੈਦੀਆਂ ਦੀ ਗਿਣਤੀ ਘਟਾਉਣ ਦੇ ਲਏ ਫ਼ੈਸਲੇ ਵਜੋਂ ਅੱਜ ਸਥਾਨਕ ਕੇਂਦਰੀ ਜੇਲ੍ਹ ਤੋਂ 64 ਕੈਦੀਆਂ, ਹਵਾਲਾਤੀਆਂ ਨੂੰ 6 ਹਫ਼ਤਿਆਂ ਦੀ ਪੈਰੋਲ 'ਤੇ ਰਿਹਾਅ ਕੀਤਾ ਗਿਆ। ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਦੇ ਸੁਪਰਡੈਂਟ ਕਰਨਜੀਤ ਸਿੰਘ ਸੰਧੂ ਨੇ ਦੱਸਿਆ ਕਿ ਸੁਪਰੀਮ ਕੋਰਟ ਦੇ ਆਦੇਸ਼ਾਂ 'ਤੇ ਬਣੀ ਉੱਚ ਤਾਕਤੀ ਕਮੇਟੀ ਦੀ ਸਿਫ਼ਾਰਸ਼ 'ਤੇ ਪੰਜਾਬ ਦੀਆਂ ਜੇਲ੍ਹਾਂ ਵਿਚ ਬੰਦ ਉਨ੍ਹਾਂ ਕੈਦੀਆਂ ਤੇ ਹਵਾਲਾਤੀਆਂ ਨੂੰ ਰਿਹਾਅ ਕੀਤਾ ਜਾ ਰਿਹਾ ਹੈ ਜਿਨ੍ਹਾਂ ਦੀ ਸਜਾ ਸੱਤ ਸਾਲ ਜਾਂ ਘੱਟ ਹੈ।
Total Responses : 265