ਹਰੀਸ਼ ਕਾਲੜਾ
- ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਅਤੇ ਅਧਿਕਾਰੀਆਂ ਨਾਲ ਕੀਤੀ ਮੁਲਾਕਾਤ
ਰੂਪਨਗਰ, 28 ਮਾਰਚ 2020 - ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਸੋਨਾਲੀ ਗਿਰਿ ਨਾਲ ਵਿਸ਼ੇਸ਼ ਤੌਰ ਤੇ ਮੀਟਿੰਗ ਕਰ ਕੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕਰਫਿਊ ਦੌਰਾਨ ਘਰਾਂ ਤੱਕ ਪਹੁੰਚਾਈਆਂ ਜਾ ਰਹੀਆਂ ਰਾਸ਼ਨ ਸਮੱਗਰੀ ਅਤੇ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਿਲ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਸਿਵਲ ਹਸਪਤਾਲ ਰੂਪਨਗਰ ਵਿਖੇ ਜਾ ਕੇ ਸਿਹਤ ਵਿਭਾਗ ਵੱਲੋਂ ਕੀਤੇ ਜਾ ਰਹੇ ਪ੍ਰਬੰਧਾਂ ਦਾ ਜ਼ਾਇਜਾ ਲਿਆ।ਇਸ ਮੌਕੇ ਤੇ ਐਸ.ਐਸ.ਪੀ. ਸ਼੍ਰੀ ਸਵਪਨ ਸ਼ਰਮਾ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ।
ਇਸ ਦੌਰਾਨ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਕਰਫਿਊ ਦੌਰਾਨ ਲੋਕਾਂ ਨੂੰ ਰਾਸ਼ਨ ਸਮੱਗਰੀ ਅਤੇ ਹੋਰ ਸਹੂਲਤਾਂ ਪਹੁੰਚਾਉਣ ਦੇ ਲਈ ਇੱਕ ਯੋਜਨਾਬੰਦ ਤਰੀਕੇ ਨਾਲ ਕੰਮ ਕੀਤਾ ਜਾਵੇ, ਉਨ੍ਹਾਂ ਨੇ ਕਿਹਾ ਕਿ ਵਲੰਟੀਅਰਜ਼ ਦੀ ਸਹਾਇਤਾਂ ਦੇ ਨਾਲ ਘਰਾਂ ਵਿੱਚ ਸਾਰੀਆਂ ਜਰੂਰੀ ਚੀਜ਼ਾਂ ਪਹੁੰਚਾਉਣ ਦੇ ਵਿਸ਼ੇਸ਼ ਪ੍ਰਬੰਧ ਕੀਤੇ ਜਾਣ। ਜ਼ਿਨ੍ਹਾਂ ਦਿਹਾੜੀਦਾਰ , ਸਲੱਮ ਖੇਤਰ ਅਤੇ ਜ਼ਰੂਰਤਮੰਦਾਂ ਦੇ ਘਰ ਰਾਸ਼ਨ ਆਦਿ ਨਹੀਂ ਹੈ ਉਨ੍ਹਾਂ ਦੇ ਘਰਾਂ ਵਿੱਚ ਵਿਸ਼ੇਸ਼ ਤੌਰ ਤੇ ਪੈਕਟ ਬਣਾ ਕੇ ਰਾਸ਼ਨ ਮੁਹੱਈਆਂ ਕਰਵਾਇਆ ਜਾਵੇ। ਜ਼ਿਲ੍ਹੇ ਵਿੱਚ ਕਿਸੇ ਵੀ ਤਰ੍ਹਾਂ ਦਾ ਇਕੱਠ ਨਹੀਂ ਹੋਣਾ ਚਾਹੀਦਾ । ਉਨ੍ਹਾਂ ਨੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਜਿੱਥੋਂ ਤੱਕ ਸੰਭਵ ਹੋ ਸਕੇ ਲੋਕਾਂ ਨੂੰ ਕਰਫਿਊ ਦੌਰਾਨ ਘਰਾਂ ਵਿੱਚ ਰਹਿਣ ਦੇ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਇਹ ਬਿਮਾਰੀ ਕੇਵਲ ਇੱਕ ਦੂਜੇ ਦੇ ਸੰਪਰਕ ਦੇ ਵਿੱਚ ਆਉਣ ਨਾਲ ਫੈਲਦੀ ਹੈ। ਜ਼ਿਲ੍ਹਾਂ ਨਿਵਾਸੀਆਂ ਨੂੰ ਹਰ ਜ਼ਰੂਰੀ ਸਹੂਲਤ ਘਰਾਂ ਵਿੱਚ ਮੁਹੱਈਆਂ ਕਰਵਾਈ ਜਾਵੇ ਤਾਂ ਕਿ ਉਹ ਸਮਾਨ ਲੈਣ ਲਈ ਆਪਣੇ ਘਰੋਂ ਬਾਹਰ ਨਾ ਨਿਕਲਣ। ਉਨ੍ਹਾਂ ਨੇ ਕਿਹਾ ਕਿ ਕਾਲਾ ਬਜ਼ਾਰੀ ਕਰਨ ਵਾਲਿਆਂ ਖਿਲਾਫ ਵੀ ਸਖਤ ਕਦਮ ਚੁੱਕੇ ਜਾਣ ਅਤੇ ਸਰਕਾਰ ਵੱਲੋਂ ਤਹਿ ਕੀਤੇ ਗਏ ਰੇਟਾਂ ਤੋਂ ਵੱਧ ਸਮਾਨ ਵੇਚਣ ਵਾਲਿਆਂ ਖਿਲਾਫ ਵੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।
ਇਸ ਤੋਂ ਬਾਅਦ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਸਿਵਲ ਹਸਪਤਾਲ ਪਹੁੰਚ ਕੇ ਕੀਤੇ ਗਏ ਪ੍ਰਬੰਧਾਂ ਦਾ ਜ਼ਾਇਜਾਂ ਲਿਆ । ਉਨ੍ਹਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਜੇਕਰ ਇਸ ਨਾਲ ਨਿੱਜਠਣ ਲਈ ਹੋਰ ਸਮਾਂ ਲੱਗਦਾ ਹੈ ਤਾਂ ਇਸ ਹਿਸਾਬ ਦੇ ਨਾਲ ਅਗੇਤਰੇ ਪ੍ਰਬੰਧ ਕੀਤੇ ਜਾਣ ਤਾਂ ਜ਼ੋ ਅੱਗੇ ਜਾ ਕੇ ਕਿਸੇ ਨੂੰ ਸਿਹਤ ਸਹੂਲਤਾਂ ਸਬੰਧੀ ਕੋਈ ਸਮੱਸਿਆ ਨਾਲ ਆਵੇ। ਇਸ ਮੌਕੇ ਤੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਅਮਰਦੀਪ ਸਿੰਘ ਗੁਜਰਾਲ, ਚੈਅਰਮੈਨ ਇੰਮਪੂਰਵਮੈਂਟ ਟਰੱਸਟ ਸ਼੍ਰੀ ਸੁਖਵਿੰਦਰ ਸਿੰਘ ਵਿਸਕੀ , ਸਿਵਲ ਸਰਜਨ ਸ਼੍ਰੀ ਐਚ.ਐਨ. ਸ਼ਰਮਾ ਤੋਂ ਇਲਾਵਾ ਹੋਰ ਵੀ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।