← ਪਿਛੇ ਪਰਤੋ
ਐਸ ਏ ਐਸ ਨਗਰ, 29 ਮਾਰਚ 2020: ਲਾਂਡਰਾਂ ਨੇੜੇ ਪਟਿਆਲੇ ਕੀ ਰਾਓ ਤੋਂ ਪ੍ਰਦੂਸ਼ਿਤ ਪਾਣੀ ਨਾਲ ਸਬਜ਼ੀਆਂ ਸਾਫ਼ ਕਰਨ ਦੀ ਘਟਨਾ ਦਾ ਸਖਤ ਨੋਟਿਸ ਲੈਂਦਿਆਂ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਅਤੇ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਦੇ ਸਿਆਸੀ ਸਕੱਤਰ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਇਸ ਘਟਨਾ ਦਾ ਜ਼ਮੀਨੀ ਪਤਾ ਲਗਾਉਣ ਲਈ ਲਈ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਇਹ ਸਬਜ਼ੀਆਂ ਮੁਹਾਲੀ ਅਤੇ ਖਰੜ ਦੀਆਂ ਮੰਡੀਆਂ ਵਿੱਚ ਵੇਚੀਆਂ ਜਾਣੀਆਂ ਸਨ ਜਿਸ ਨਾਲ ਲੋਕਾਂ ਦੀ ਸਿਹਤ ਨੂੰ ਭਾਰੀ ਖਤਰਾ ਹੋ ਸਕਦਾ ਸੀ। ਉਹਨਾਂ ਇਹ ਵੀ ਸਪੱਸ਼ਟ ਕੀਤਾ ਕਿ ਕਿ ਕਿਸੇ ਨੂੰ ਵੀ ਲੋਕਾਂ ਦੀਆਂ ਜ਼ਿੰਦਗੀਆਂ ਨਾਲ ਖੇਡਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਅਜਿਹੀਆਂ ਸ਼ਰਮਨਾਕ ਹਰਕਤਾਂ ਕਰਨ ਵਾਲੇ ਲੋਕਾਂ ਨੂੰ ਸਬਕ ਮਿਲ ਸਕੇ। ਇਸ ਮੌਕੇ ਉਨ੍ਹਾਂ ਨਾਲ ਨਿਊ ਲਾਂਡਰਾਂ ਦੇ ਸਰਪੰਚ ਗੁਰਮੁਖ ਸਿੰਘ, ਚਰਨਜੀਤ ਸਿੰਘ ਚੰਨੀ, ਹਰਨੇਕ ਸਿੰਘ ਗਿੱਲ ਅਤੇ ਪਰਮਿੰਦਰ ਸਿੰਘ ਗਿੱਲ ਵੀ ਸਨ।
Total Responses : 266