← ਪਿਛੇ ਪਰਤੋ
ਪੰਜਾਬ 'ਚ ਕੋਰੋਨਾ ਟੈਸਟਿੰਗ ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਚੰਡੀਗੜ੍ਹ, 30 ਮਾਰਚ, 2020 : ਪੰਜਾਬ ਵਿਚ ਕੋਰੋਨਾਵਾਇਰਸ ਦੀ ਜਾਂਚ ਲਈ ਲੋਕਾਂ ਦਾ ਟੈਸਟ ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹੋ ਰਿਹਾ ਹੈ ਤੇ ਇਸ ਵਿਚ ਬਹੁਤ ਹੀ ਸੁਚੱਜੇ ਢੰਗ ਨਾਲ ਪ੍ਰਭਾਵਤ ਲੋਕਾਂ ਦੇ ਸੰਪਰਕ 'ਚ ਆਉਣ ਵਾਲਿਆਂ ਦੇ ਟੈਸਟ ਕੀਤੇ ਜਾ ਰਹੇ ਹਨ। ਕੌਮੀ ਪੱਧਰ 'ਤੇ ਟੈਸਟਿੰਗ ਕਿੱਟਾਂ ਅਤੇ ਟੈਸਟਿੰਗ ਸਹੂਲਤਾਂ ਦੀ ਘਾਟ ਕਾਰਨ ਅਸੀਂ ਭਾਰਤ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੇ ਪਾਬੰਦ ਹਾਂ। ਇਹ ਪ੍ਰਗਟਾਵਾ ਪੰਜਾਬ ਦੇ ਵਿਸ਼ੇਸ਼ ਮੁੱਖ ਸਕੱਤਰ ਕੇ ਬੀ ਐਸ ਸਿੱਧੂ ਨੇ ਇਕ ਟਵੀਟ ਰਾਹੀਂ ਕੀਤਾ ਹੈ। ਉਹਨਾਂ ਨੇ ਭਾਰਤ ਸਰਕਾਰ ਦੀਆਂ ਹਦਾਇਤਾਂ ਵੀ ਸਾਂਝੀਆਂ ਕੀਤੀਆਂ ਹਨ। ਪੜੋ ਇਹ ਹਦਾਇਤਾਂ ਨਾਲ ਨੱਥੀ ਦਸਤਾਵੇਜ਼ 'ਚ :
Total Responses : 265