← ਪਿਛੇ ਪਰਤੋ
ਅਸ਼ੋਕ ਵਰਮਾ ਮਾਨਸਾ, 30 ਮਾਰਚ 2020 : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਜ਼ਿਲ੍ਹਾ ਵਾਸੀਆਂ ਦੀ ਮੰਗ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਵੱਖ-ਵੱਖ ਸਬਜ਼ੀਆਂ ਅਤੇ ਫਲਾਂ ਦੇ ਰੇਟ ਨਿਰਧਾਰਿਤ ਕੀਤੇ ਜਾ ਰਹੇ ਹਨ, ਜਿਸ ਸਬੰਧੀ ਜ਼ਿਲ੍ਹਾ ਵਾਸੀਆਂ ਨੂੰ ਸ਼ੋਸ਼ਲ ਮੀਡੀਆ ਦੇ ਮਾਧਿਅਮ ਨਾਲ ਸਵੇਰੇ 8 ਵਜੇ ਤੋਂ ਸਵੇਰੇ 9 ਵਜੇ ਤੱਕ ਅਪਡੇਟ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਸ਼ਾਸ਼ਨ ਵੱਲੋਂ ਸਥਾਪਿਤ ਕੀਤੇ ਹੈਲਪਲਾਈਨ ਨੰਬਰਾਂ ’ਤੇ ਲਗਾਤਾਰ ਜ਼ਿਲ੍ਹਾ ਵਾਸੀਆਂ ਵੱਲੋਂ ਇਹ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਸਬਜ਼ੀ-ਫਲ ਵਾਲਿਆਂ ਵੱਲੋਂ ਵੱਧ ਰੇਟਾਂ ਵਿੱਚ ਵਸਤਾਂ ਵੇਚੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਵਾਸੀਆਂ ਦੀ ਸ਼ਿਕਾਇਤ ਨੂੰ ਗੰਭੀਰਤਾ ਨਾਲ ਲੈਂਦਿਆਂ ਹੁਣ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਰੇਟ ਲਿਸਟਾਂ ਨਿਰਧਾਰਤ ਕੀਤੀਆਂ ਜਾਣਗੀਆਂ। ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਫਲ-ਸਬਜ਼ੀ ਜਾਂ ਹੋਰ ਜ਼ਰੂਰੀ ਵਸਤਾਂ ਵੇਚਣ ਵਾਲਾ ਵਿਅਕਤੀ ਸਹੀ ਮੁੱਲ ਤੋਂ ਵੱਧ ਮੁੱਲ ਦੀਆਂ ਵਸਤਾਂ ਵੇਚ ਰਿਹਾ ਹੈ ਤਾਂ ਉਹ ਤੁਰੰਤ ਜ਼ਿਲ੍ਹਾ ਪ੍ਰਸਾਸ਼ਨ ਦੇ ਧਿਆਨ ਵਿੱਚ ਲਿਆਉਣ। ਉਨ੍ਹਾਂ ਦੱਸਿਆ ਕਿ ਵੱਧ ਮੁੱਲ ’ਤੇ ਵਸਤਾਂ ਵੇਚ ਕੇ ਜ਼ਿਲ੍ਹੇ ਦੇ ਭੋਲੇ-ਭਾਲੇ ਵਸਨੀਕਾਂ ਦੀ ਲੁੱਟ ਕਰਨ ਵਾਲੇ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
Total Responses : 266