ਹੁਸ਼ਿਆਰਪੁਰ, 30 ਮਾਰਚ 2020: ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਹੁਣ ਤੱਕ 165 ਸੈਂਪਲ ਲਏ ਗਏ ਹਨ, ਜਿਨ•ਾਂ ਵਿਚੋਂ 68 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 92 ਸੈਂਪਲਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਉਨ•ਾਂ ਕਿਹਾ ਕਿ 4 ਵਿਅਕਤੀਆਂ ਦੇ ਸੈਂਪਲ ਹੀ ਪੋਜ਼ੀਟਿਵ ਆਏ ਹਨ ਅਤੇ ਪਿੰਡ ਮੋਰਾਂਵਾਲੀ ਦੇ ਇਸ ਪਰਿਵਾਰ ਦੇ ਇਕ ਪੋਜ਼ੀਟਿਵ ਮੈਂਬਰ ਸ੍ਰੀ ਹਰਭਜਨ ਸਿੰਘ ਜਿਸ ਨੂੰ ਮੈਡੀਕਲ ਕਾਲਜ ਅੰਮ੍ਰਿਤਸਰ ਰੈਫਰ ਕੀਤਾ ਸੀ, ਦੀ ਬੀਤੀ ਰਾਤ ਮੌਤ ਹੋ ਗਈ ਹੈ। ਉਨ•ਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਪੋਜ਼ੀਟਿਵ ਆਏ ਇਸ ਪਰਿਵਾਰ ਦੇ ਸੰਪਰਕ ਵਿੱਚ ਆਉਣ ਵਾਲੇ ਵਿਅਕਤੀਆਂ ਨੂੰ ਇਕਾਂਤਵਾਸ ਵਿੱਚ ਰੱਖਿਆ ਜਾ ਰਿਹਾ ਹੈ।
ਡਾ. ਜਸਵੀਰ ਸਿੰਘ ਨੇ ਅਪੀਲ ਕਰਦਿਆਂ ਕਿਹਾ ਕਿ ਜ਼ਿਲ•ਾ ਵਾਸੀਆਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ, ਕਿਉਂਕਿ 80 ਫੀਸਦੀ ਤੱਕ ਪੋਜ਼ੀਟਿਵ ਕੇਸ ਇਕਾਂਤਵਾਸ ਵਿੱਚ ਰਹਿ ਕੇ ਹੀ ਠੀਕ ਹੋ ਰਹੇ ਹਨ। ਉਨ•ਾਂ ਕਿਹਾ ਕਿ ਖਾਂਸੀ, ਜ਼ੁਕਾਮ ਅਤੇ ਬੁਖਾਰ ਆਦਿ ਲੱਛਣ ਵਾਲੇ ਵਿਅਕਤੀ ਤੁਰੰਤ ਆਪਣੇ ਨੇੜਲੇ ਸਿਹਤ ਕੇਂਦਰ ਸੰਪਰਕ ਕਰਨ। ਉਨ•ਾਂ ਕਿਹਾ ਕਿ ਜਾਗਰੂਕਤਾ ਅਤੇ ਸਾਵਧਾਨੀਆਂ ਵਰਤਕੇ ਇਸ ਵਾਇਰਸ ਤੋਂ ਬਚਿਆ ਜਾ ਸਕਦਾ ਹੈ, ਇਸ ਲਈ ਹੱਥਾਂ ਦੀ ਸਫਾਈ ਅਤੇ ਪੌਸ਼ਟਿਕ ਖੁਰਾਕ ਯਕੀਨੀ ਬਣਾਈ ਜਾਵੇ।