ਅੰਮ੍ਰਿਤਸਰ, 30 ਮਾਰਚ 2020 : ਕੋਰੋਨਾ ਵਾਇਰਸ ਬੀਮਾਰੀ ਨੂੰ ਮੁੱਖ ਰੱਖਦਿਆਂ ਸਰਕਾਰ ਵੱਲੋਂ ਬੀਤੇਂ ਦਿਨਾਂ ਤੋਂ ਮੁਕੰਮਲ ਬੰਦ ਕੀਤੇ ਗਏ ਸੂਬਾ ਪੰਜਾਬ ਦੇ ਲੋਕਾਂ ਨੂੰ ਆ ਰਹੀ ਮੁਸ਼ਕਿਲ ਨੂੰ ਵੇਖਦਿਆਂ ਨੌਜਵਾਨ ਆਗੂ ਬੱਬੂ ਬਾਠ, ਗਾਂਧੀ ਨਿੰਬਰਵਿੰਡ ਆਦਿ ਵੱਲੋਂ ਪਾਰਟੀਬਾਜੀ ਤੋਂ ਉਪਰ ਉੱਠ ਕੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅਪੀਲ ‘ਤੇ ਵਿਧਾਨ ਸਭਾ ਹਲਕਾ ਮਜੀਠਾ ਅਧੀਨ ਆਉਦੇਂ ਪਿੰਡ ਨਿੰਬਰਵਿੰਡ ਦੇ ਲੋੜਵੰਦ ਪਰਿਵਾਰਾਂ ਨੂੰ ਘਰ-ਘਰ ਜਾ ਕੇ ਰਾਸ਼ਨ ਵੰਡਿਆ ਗਿਆ।
ਰਾਸ਼ਨ ਵੰਡਣ ਮੌਕੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਸਬ ਇੰਸਪੈਕਟਰ ਅਜੈਪਾਲ ਸਿੰਘ ਬਾਠ, ਨੌਜਵਾਨ ਆਗੂ ਬੱਬੂ ਬਾਠ, ਗਾਂਧੀ ਨਿੰਬਰਵਿੰਡ ਨੇ ਕਿਹਾ ਕਿ ਸਾਡਾ ਸਾਰਿਆਂ ਦਾ ਮੁੱਢਲਾ ਫਰਜ ਬਣਦਾ ਹੈ ਕਿ ਅਸੀਂ ਮੁਸ਼ਕਿਲ ਸਮੇਂ ਲੋੜਵੰਦ ਲੋਕਾਂ ਦੀ ਮਦਦ ਕਰਕੇ ਸਮਾਜ ਭਲਾਈ ਦੇ ਕੰਮਾਂ ਵਿਚ ਬਣਦਾ ਯੋਗਦਾਨ ਪਾਈਏ। ਉਪਰੋਕਤ ਨੌਜਵਾਨ ਆਗੂਆਂ ਨੇ ਸਮੂਹ ਨੌਜਵਾਨਾਂ ਤੇ ਐਨਜੀੳ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਪਿੰਡਾਂ ਤੇ ਕਸਬਿਆਂ ਵਿਚ ਲੋੜਵੰਦ ਲੋਕਾਂ ਦੀ ਮਦਦ ਕਰਕੇ ਇਸ ਮੁਸ਼ਕਿਲ ਦੀ ਘੜੀ ਵਿਚ ਬਾਂਹ ਫੜਣ ਤਾਂ ਜੋ ਪੰਜਾਬ ਦੇ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਸਾਬਕਾ ਸਰਪੰਚ ਸੁਖਦੇਵ ਸਿੰਘ ਬਾਠ, ਬਲਕਾਰ ਸਿੰਘ, ਮੈਂਬਰ ਪੰਚਾਇਤ ਸੁਖਦੇਵ ਸਿੰਘ, ਯੂਥ ਆਗੂ ਬਲਤਾਜ ਸਿੰਘ, ਨਿਰਮਲ ਸਿੰਘ, ਮਨੀ ਆਦਿ ਹਾਜਰ ਸਨ।