ਐਸ ਏ ਐਸ ਨਗਰ, 30 ਮਾਰਚ 2020: ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਉਨ੍ਹਾਂ ਸਮਾਜ ਸੇਵੀ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਜੋ ਵਿੱਤੀ ਯੋਗਦਾਨ ਦੇ ਨਾਲ ਅੱਗੇ ਆ ਰਹੇ ਹਨ ਅਤੇ ਨਾਲ ਹੀ ਕੋਰੋਨਾਵਾਇਰਸ ਦਾ ਮੁਕਾਬਲਾ ਕਰਨ ਲਈ ਵਲੰਟੀਅਰਾਂ ਵਜੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਯਤਨਾਂ ਦਾ ਸਮਰਥਨ ਕਰਨ ਵਾਲਿਆਂ ਦਾ ਵੀ ਧੰਨਵਾਦ ਕੀਤਾ।
ਜ਼ਿਕਰਯੋਗ ਹੈ ਕਿ ਅੱਜ ਮਹਿੰਦਰਾ ਸਵਰਾਜ ਟਰੈਕਟਰਸ ਨੇ 5.50 ਲੱਖ ਰੁਪਏ ਅਤੇ ਇਮੀਗ੍ਰੇਸ਼ਨ ਏਜੰਸੀ ਐਸ.ਡਬਲਯੂ.ਆਈ.ਸੀ.ਸੀ.ਐੱਸ. ਨੇ 51,000 ਰੁਪਏ ਦਾ ਯੋਗਦਾਨ ਪਾਇਆ। ਇਸ ਦੇ ਨਾਲ ਹੀ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰੀ ਵਿਜੇ ਸ਼ਰਮਾ ਟਿੰਕੂ ਨੇ 15,000 ਰੁਪਏ ਦਾ ਯੋਗਦਾਨ ਪਾਇਆ।
ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਜੇਕਰ ਕੋਈ ਵਿੱਤੀ ਸਹਾਇਤਾ ਕਰਨਾ ਚਾਹੁੰਦਾ ਹੈ ਤਾਂ ਉਹ ਸੈਕਟਰ-76 ਸਥਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੰਜਾਬ ਨੈਸ਼ਨਲ ਬੈਂਕ ਦੀ ਸ਼ਾਖਾ ਵਿੱਚ, ਪ੍ਰੈਜੀਡੈਂਟ, ਰੈਡ ਕਰਾਸ ਸੁਸਾਇਟੀ, ਐਸ. ਐਸ. ਨਗਰ, ਮੁਹਾਲੀ ਦੇ ਨਾਮ ‘ਤੇ ਯੋਗਦਾਨ ਪਾ ਸਕਦਾ ਹੈ।