← ਪਿਛੇ ਪਰਤੋ
ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ, 31 ਮਾਰਚ 2020 - ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਵਿਦੇਸ਼ ਤੋਂ ਆਏ ਵਿਅਕਤੀ ਜਾਂ ਉਨ੍ਹਾਂ ਦੇ ਸਿੱਧੇ ਸੰਪਰਕ 'ਚ ਆਏ ਵਿਅਕਤੀਆਂ ਜਿੰਨਾ ਨੂੰ ਸਿਹਤ ਵਿਭਾਗ ਵੱਲੋਂ ਇਕਾਂਤਵਾਸ 'ਚ ਰਹਿਣ ਦੀ ਹਦਾਇਤ ਦੇ ਕੇ ਉਨ੍ਹਾਂ ਦੇ ਘਰਾਂ ਅੱਗੇ ਨੋਟਿਸ ਲਗਾ ਦਿੱਤੇ ਹਨ, ਦੇ ਘਰਾਂ ਵਿਚੋਂ ਕੂੜਾ ਚੁੱਕਣ ਲਈ ਅੰਮ੍ਰਿਤਸਰ ਕਾਰਪੋਰੇਸ਼ਨ ਨੇ ਵਿਸ਼ੇਸ਼ ਪ੍ਰਬੰਧ ਕਰ ਲਏ ਹਨ। ਇਸ ਬਾਬਤ ਜਾਣਕਾਰੀ ਦਿੰਦੇ ਕਮਿਸ਼ਨਰ ਕਾਰਪੋਰੇਸ਼ਨ ਸ੍ਰੀਮਤੀ ਕੋਮਲ ਮਿੱਤਲ ਨੇ ਦੱਸਿਆ ਕਿ ਅੰਮ੍ਰਿਤਸਰ ਵਿਚ ਅਜਿਹੇ 500 ਦੇ ਕਰੀਬ ਘਰਾਂ ਦਾ ਡਾਟਾ ਸਾਨੂੰ ਮਿਲਿਆ ਹੈ, ਜਿੰਨਾ 'ਚੋਂ ਕੂੜਾ ਚੁੱਕਣ ਲਈ ਸੁਰੱਖਿਆ ਦੇ ਅਧਾਰ ਉੱਤੇ ਆਮ ਵਰਕਰਾਂ ਨੂੰ ਜਾਣ ਤੋਂ ਰੋਕ ਦਿੱਤਾ ਗਿਆ ਸੀ।
Total Responses : 265