← ਪਿਛੇ ਪਰਤੋ
ਸੰਗਰੂਰ, 1 ਅਪ੍ਰੈਲ 2020 - ਪੰਜਾਬ ਰਾਜ ਵਿੱਚ ਕੋਰੋਨਾਵਾਇਰਸ ਰੋਕਥਾਮ ਸਬੰਧੀ ਸਰਕਾਰ ਵੱਲੋਂ ਕਰਫ਼ਿਊ ਲਗਾਇਆ ਹੋਇਆ ਹੈ। ਇਸ ਦੌਰਾਨ ਕਿਸਾਨਾਂ ਨੂੰ ਮੱਛੀ ਪੂੰਗ ਦੀ ਸਪਲਾਈ ਸਬੰਧੀ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਵਿਸ਼ੇਸ਼ ਛੋਟ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਮੱਛੀ ਕਾਸ਼ਤਕਾਰਾਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਮੱਛੀ ਪੂੰਗ ਦੀ ਸਪਲਾਈ ਸਵੇਰ 9 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਬਾਰੇ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਕਰ ਦਿੱਤੀਆਂ ਗਈਆਂ ਹਨ। ਥੋਰੀ ਨੇ ਦੱਸਿਆ ਕਿ ਮੱਛੀ ਪੂੰਗ ਦੀ ਸਪਲਾਈ ਸਬੰਧੀ ਦਿੱਤੀ ਛੋਟ ਦੇ ਨਾਲ ਨਾਲ ਇਹ ਲਾਜ਼ਮੀ ਤੌਰ 'ਤੇ ਯਕੀਨੀ ਬਣਾਇਆ ਜਾਵੇ ਕਿ ਸਿਹਤ ਵਿਭਾਗ ਅਤੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਾਸਕ, ਦਸਤਾਨੇ, ਹੱਥ ਧੋਣ ਅਤੇ ਹੋਰ ਸਾਵਧਾਨੀਆਂ ਵਰਤੀਆਂ ਜਾਣ। ਉਨ੍ਹਾਂ ਦੱਸਿਆ ਕਿ ਮੱਛੀ ਪੂੰਗ ਦੀ ਸਪਲਾਈ ਦੌਰਾਨ ਗੱਲਬਾਤ ਕਰਨ ਸਮੇਂ ਇੱਕ ਦੂਜੇ ਤੋਂ ਨਿਸ਼ਚਿਤ ਦੂਰੀ ਲਾਜ਼ਮੀ ਤੌਰ 'ਤੇ ਬਣਾ ਕੇ ਰੱਖੀ ਜਾਵੇ।ਉਨ੍ਹਾਂ ਦੱਸਿਆ ਕਿ ਜੋ ਸਰਕਾਰ ਦੇ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰੇਗਾ ਉਸ ਵਿਰੁੱਧ ਅਪਰਾਧਿਕ ਮੁਕੱਦਮਾ ਦਰਜ ਕੀਤਾ ਜਾਵੇਗਾ।
Total Responses : 266