ਹਰੀਸ਼ ਕਾਲੜਾ
- 1 ਕੁਆਇੰਟਲ ਚੌਲ, 1 ਕੁਆਇੰਟਲ ਆਟਾ ਅਤੇ 50 ਕਿਲੋ ਦਾਲ ਨਾਲ ਰੈੱਡ ਕਰਾਸ ਰੂਪਨਗਰ ਵੱਲੋਂ ਚਲਾਈ ਜਾ ਰਹੀ ਸਾਂਝੀ ਰਸੋਈ ਦੀ ਵੀ ਕੀਤੀ ਸਹਾਇਤਾ
ਰੂਪਨਗਰ, 1 ਅਪ੍ਰੈਲ 2020 - ਪੁਨਿਤ ਗੁਪਤਾ ਅਮ੍ਰਿਤ ਲਾਲ ਗੁਪਤਾ ਐਂਡ ਸਨਜ਼ ,ਡੀ.ਸੀ.ਐਮ. ਵਾਲੇ ਵੱਲੋਂ ਜ਼ਰੂਰਤਮੰਦਾਂ ਦੀ ਮਦਦ ਲਈ ਰੈੱਡ ਕਰਾਸ ਸੁਸਾਇਟੀ ਦੇ ਨਾਂਅ 1 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਡਿਪਟੀ ਕਮਿਸ਼ਨਰ ਸੋਨਾਲੀ ਗਿਰਿ ਨੂੰ ਸੌਪਿਆ ਗਿਆ । ਇਸ ਦੇ ਨਾਲ ਹੀ ਅਮ੍ਰਿਤ ਲਾਲ ਗੁਪਤਾ ਐਂਡ ਸਨਜ਼ ਵੱਲੋਂ ਰੈੱਡ ਕਰਾਸ ਸੁਸਾਇਟੀ ਵੱਲੋਂ ਚਲਾਈ ਜਾ ਰਹੀ ਸਸਤੀੀ ਰਸੋਈ ਨੂੰ 1 ਕੁਇੰਟਲ ਚੌਲ, 1 ਕੁਇੰਟਲ ਆਟਾ ਅਤੇ 50 ਕਿਲੋ ਦਾਲ ਵੀ ਜ਼ਰੂਰਤਮੰਦਾਂ ਨੂੰ ਖਾਣਾ ਮੁਹੱਈਆ ਕਰਾਉਣ ਲਈ ਦਿੱਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ਼੍ਰੀਮਤੀ ਸੋਨਾਲੀ ਗਿਰਿ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਲਗਾਏ ਗਏ ਕਰਫਿਊ ਦੌਰਾਨ ਹੋਏ ਪ੍ਰਭਾਵਿਤ ਜ਼ਰੂਰਤਮੰਦਾ ਦੀ ਸਹਾਇਤਾ ਦੇ ਲਈ ਇਹ ਰਾਸ਼ੀ ਅਤੇ ਰਾਸ਼ਨ ਵਰਤੋਂ ਵਿੱਚ ਲਿਆਂਦਾ ਜਾਵੇਗਾ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇੰਡੀਅਨ ਰੈਂਡ ਕਰਾਸ ਸੋਸਾਇਟੀ ਜ਼ਿਲ੍ਹਾ ਬ੍ਰਾਂਚ ਰੂਪਨਗਰ ਦੇ ਨਾਮ ਸਟੇਟ ਬੈਕ ਆਫ ਇੰਡੀਆ ਵਿਖੇ ਅਕਾਊਂਟ ਖੋਲਿਆ ਗਿਆ ਹੈ। ਜਿਸ ਦਾ ਖਾਤਾ ਨੰ; 55053096065 ਅਤੇ IFSC Code – SBIN0050419 ਹੈ। ਉਨ੍ਹਾਂ ਨੇ ਸਮੂਹ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਉਕਤ ਅਕਾਊਂਟ ਨੰਬਰ ਵਿੱਚ ਕੋਨਟ੍ਰੀਬਿਊਟ ਕਰ ਵੱਧ ਤੋਂ ਵੱਧ ਯੋਗਦਾਨ ਦੇਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਈ ਵੀ ਸੁਸਾਇਟੀ ਜਾਂ ਸੰਸਥਾਂ ਇਸ ਤਰ੍ਹਾਂ ਦਾ ਉਪਰਾਲਾ ਕਰਨਾ ਚਾਹੁੰਦੀ ਹੈ ਤਾਂ ਉਹ ਰੈੱਡ ਕਰਾਸ ਸੁਸਾਇਟੀ ਦੇ ਨਾਲ ਸੰਪਰਕ ਕਰ ਸਕਦੇ ਹਨ।