ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ ਦੇ 8 ਵਜੇ ਤੱਕ ਕਿਸਾਨ ਆਪਣੀਆਂ ਸਮੱਸਿਆਵਾਂ ਸਬੰਧੀ ਕਰ ਸਕਦੇ ਹਨ ਸੰਪਰਕ
ਸੰਗਰੂਰ, 2 ਅਪ੍ਰੈਲ 2020 - ਨੋਵਲ ਕੋਰੋਨਾਵਾਇਰਸ ਦੀ ਰੋਕਥਾਮ ਨੂੰ ਲੈ ਕੇ ਸਰਕਾਰ ਵੱਲੋਂ ਲਗਾਏ ਗਏ ਕਰਫ਼ਿਊ ਦੌਰਾਨ ਕਿਸਾਨਾਂ ਨੂੰ ਆਉਣ ਵਾਲੀਆਂ ਮੁਸ਼ਕਲਾਂ ਦੇ ਹੱਲ ਵਾਸਤੇ ਖੇਤੀਬਾੜੀ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰ ਅਤੇ ਬਲਾਕ ਪੱਧਰ ਉੱਤੇ ਕਾਲ ਸੈਂਟਰ ਸਥਾਪਿਤ ਕੀਤੇ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਜਸਵਿੰਦਰਪਾਲ ਸਿੰਘ ਗਰੇਵਾਲ ਨੇ ਦੱਸਿਆ ਕਿ ਕੋਵਿਡ-19 ਨੂੰ ਧਿਆਨ ਵਿੱਚ ਰੱਖਦੇ ਹੋਏ ਕਰਫਿਊ ਦੌਰਾਨ ਪੰਜਾਬ ਰਾਜ ਵਿੱਚ ਖੇਤੀਬਾੜੀ ਨਾਲ ਸਬੰਧਿਤ ਧੰਦਿਆ, ਬੀਜਾਂ, ਖਾਦਾਂ ਅਤੇ ਕੀਟਨਾਸ਼ਕ ਜਹਿਰਾਂ ਦੇ ਪ੍ਰਬੰਧਾਂ ਸਬੰਧੀ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਜ਼ਿਲ੍ਹਾ ਅਤੇ ਬਲਾਕ ਪੱਧਰ 'ਤੇ ਸਵੇਰੇ 08:00 ਵਜੇ ਤੋਂ ਸ਼ਾਮ 08:00 ਵਜੇ ਤੱਕ ਕਾਲ ਸੈਂਟਰ ਸਥਾਪਿਤ ਕੀਤਾ ਗਿਆ ਹੈ।ਸ੍ਰੀ ਗਰੇਵਾਲ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਕਾਲ ਸੈਂਟਰ ਦੇ ਸੰਪਰਕ ਨੰਬਰ 9815896755 ਅਤੇ 985879500 ਹਨ। ਉਨ੍ਹਾਂ ਦੱਸਿਆ ਕਿ ਕਾਲ ਸੈਂਟਰ 'ਤੇ ਆਈਆਂ ਕਾਲਾਂ ਨੂੰ ਸੁਣਨ ਅਤੇ ਪ੍ਰੋਫਾਰਮੇ ਵਿੱਚ ਰੋਜ਼ਾਨਾ ਦਰਜ ਕਰਨ ਲਈ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਟੀਮਾਂ ਬਣਾਈਆਂ ਗਈਆਂ ਹਨ।
ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਬਲਾਕ ਪੱਧਰ ਉੱਤੇ ਸੰਗਰੂਰ ਬਲਾਕ ਤਹਿਤ ਹਰਬੰਸ ਸਿੰਘ ਖੇਤੀਬਾੜੀ ਅਫ਼ਸਰ ਸੰਗਰੂਰ 9417251031 ਅਤੇ ਰਾਜਿੰਦਰ ਸਿੰਘ 9876575375 ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਬਲਾਕ ਸੁਨਾਮ ਤਹਿਤ 9815858261 ਅਤੇ 9915727855 ਉੱਤੇ ਸੰਪਰਕ ਕੀਤਾ ਜਾ ਸਕਦਾ ਹੈ।ਬਲਾਕ ਲਹਿਰਾ ਤਹਿਤ 9888216968 ਅਤੇ 9779198080 ਉੱਤੇ ਸੰਪਰਕ ਕੀਤਾ ਜਾ ਸਕਦਾ ਹੈ।ਬਲਾਕ ਭਵਾਨੀਗੜ੍ਹ 7009227488 ਅਤੇ 9041001020 ਉੱਤੇ ਸੰਪਰਕ ਕੀਤਾ ਜਾ ਸਕਦਾ ਹੈ।
ਬਲਾਕ ਧੂਰੀ ਤਹਿਤ 9814731174 ਅਤੇ 9464991230 ਉੱਤੇ ਸੰਪਰਕ ਕੀਤਾ ਜਾ ਸਕਦਾ ਹੈ।ਬਲਾਕ ਮਾਲੇਰਕੋਟਲਾ ਤਹਿਤ 9872019164 ਅਤੇ 9464964733 ਉੱਤੇ ਸੰਪਰਕ ਕੀਤਾ ਜਾ ਸਕਦਾ ਹੈ।ਬਲਾਕ ਅਹਿਮਦਗੜ੍ਹ ਤਹਿਤ 9465793090 ਅਤੇ 9417520103 ਉੱਤੇ ਸੰਪਰਕ ਕੀਤਾ ਜਾ ਸਕਦਾ ਹੈ।ਉਨ੍ਹਾਂ ਦੱਸਿਆ ਕਿ ਡਿਊਟੀ 'ਤੇ ਤਾਇਨਾਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕਰ ਦਿੱਤੀ ਗਈ ਹੈ ਕਿ ਉਨ੍ਹਾਂ ਦਾ ਮੋਬਾਇਲ ਬੰਦ ਨਹੀਂ ਹੋਣਾ ਚਾਹੀਦਾ ਅਤੇ ਕਿਸਾਨਾਂ ਦੀ ਸਮੱਸਿਆਵਾਂ ਦਾ ਹੱਲ ਉਹੀ ਅਧਿਕਾਰੀ ਕਰੇਗਾ ਜਿਸ ਕੋਲ ਫੋਨ ਆਏਗਾ। ਉਨ੍ਹਾਂ ਦੱਸਿਆ ਕਿ ਜੇਕਰ ਹੱਲ ਕਰਨ ਵਿੱਚ ਕੋਈ ਸਮੱਸਿਆ ਆ ਰਹੀ ਹੈ ਤਾਂ ਸਬੰਧਤ ਅਧਿਕਾਰੀ ਹੀ ਉੱਚ ਅਧਿਕਾਰੀਆਂ ਨਾਲ ਤਾਲਮੇਲ ਕਰਨਗੇ।