← ਪਿਛੇ ਪਰਤੋ
ਜਲੰਧਰ, 2 ਅਪ੍ਰੈਲ 2020 - ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਖ਼ਾਲਸਾ ਦੇ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਦਾ ਪਤਾ ਲੱਗਦੇ ਹੀ, ਜਲੰਧਰ ਜ਼ਿਲ੍ਹੇ ਦੇ ਪਿੰਡ ਲੋਹੀਆ 'ਚ ਰਹਿੰਦੇ ਉਨ੍ਹਾਂ ਦੇ 5 ਪਰਿਵਾਰਕ ਮੈਂਬਰਾਂ ਨੂੰ ਬੀਤੀ ਦੇਰ ਸ਼ਾਮ ਜਾਂਚ ਲਈ ਜਲੰਧਰ ਦੇ ਸਿਵਲ ਹਸਪਤਾਲ 'ਚ ਲਿਆਂਦਾ ਗਿਆ ਸੀ। ਅੱਜ ਭਾਈ ਸਾਹਿਬ ਦੇ ਅਕਾਲ ਚਲਾਣਾ ਕਰ ਜਾਣ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ 2 ਹੋਰ ਦੇ ਸੈਂਪਲ ਲੈ ਕੇ ਕੋਵਿਡ-19 ਵਾਇਰਸ ਦੀ ਜਾਂਚ ਕਰਨ ਲਈ ਭੇਜੇ ਗਏ ਹਨ। ਇਸ ਤੋਂ ਪਹਿਲਾਂ ਸਿਵਲ ਹਸਪਤਾਲ 'ਚ ਦਾਖ਼ਲ ਇਕ ਮਹਿਲਾ ਦੇ ਜਾਂਚ ਲਈ ਭੇਜੇ ਗਏ ਸੈਂਪਲ ਦੀ ਰਿਪੋਰਟ ਨੈਗੇਟਿਵ ਆਈ ਹੈ।
Total Responses : 265