← ਪਿਛੇ ਪਰਤੋ
ਅਸ਼ੋਕ ਵਰਮਾ
ਬਠਿੰਡਾ, 2 ਅਪ੍ਰੈਲ 2020 - ਬਠਿੰਡਾ ਜ਼ਿਲ੍ਹੇ ਵਿਚ ਬੀਤੇ 24 ਘੰਟਿਆਂ ਵਿਚ ਪੁਲਿਸ ਵੱਲੋਂ ਕਰਫਿਊ ਤੋੜਨ ਵਾਲੇ 24 ਲੋਕਾਂ ਖਿਲਾਫ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਇਨ੍ਹਾਂ ਮਾਮਲਿਆਂ ਵਿਚ 21 ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਜਦ ਕਿ 3 ਮਾਲੂਮ ਅਤੇ ਕੁਝ ਨਾਮਾਲੂਮ ਵਿਅਕਤੀਆਂ ਦੀ ਗਿ੍ਰਫਤਾਰੀ ਬਾਕੀ ਹੈ। ਇਹ ਜਾਣਕਾਰੀ ਜ਼ਿਲ੍ਹੇ ਦੇ ਐਸ.ਐਸ.ਪੀ. ਡਾ: ਨਾਨਕ ਸਿੰਘ ਨੇ ਦਿੱਤੀ ਹੈ। ਡਾ: ਨਾਨਕ ਸਿੰਘ ਨੇ ਇਸ ਮੌਕੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਘਰਾਂ ਦੇ ਅੰਦਰ ਹੀ ਰਹਿਣ ਅਤੇ ਕਰਫਿਊ ਦਾ ਉਲੰਘਣ ਕਰਕੇ ਘਰਾਂ ਤੋਂ ਬਾਹਰ ਨਾ ਨਿਕਲਣ। ਉਨ੍ਹਾਂ ਨੇ ਕਿਹਾ ਕਿ ਪੁਲਿਸ ਜ਼ਿਲ੍ਹੇ ਦੇ ਸਮੁੱਚੇ ਲੋਕਾਂ ਨੂੰ ਕੋਰੋਨਾ ਦੀ ਬਿਮਾਰੀ ਤੋਂ ਬਚਾਉਣ ਲਈ ਦਿਨ ਰਾਤ ਡਿਊਟੀ ਕਰ ਰਹੀ ਹੈ। ਉਨ੍ਹਾਂ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਹਿਯੋਗ ਕਰਨ। ਉਨ੍ਹਾਂ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਵਿਚ ਦਰਜ ਕੇਸਾਂ ਵਿਚੋਂ ਕਈ ਪਿੰਡਾਂ ਨਾਲ ਸਬੰਧਤ ਹਨ ਜਿੱਥੇ ਲੋਕ ਬਿਨਾਂ ਕਾਰਨ ਤੋਂ ਘਰਾਂ ਤੋਂ ਬਾਹਰ ਨਿਕਲ ਰਹੇ ਸਨ। ਐਸ.ਐਸ.ਪੀ. ਨੇ ਸੱਪਸ਼ਟ ਕੀਤਾ ਕਿ ਜੋ ਕੋਈ ਵੀ ਬਿਨਾਂ ਪਾਸ ਤੋਂ ਘਰ ਤੋਂ ਬਾਹਰ ਆਵੇਗਾ ਪੁਲਿਸ ਉਸ ਖਿਲਾਫ ਕਾਰਵਾਈ ਕਰਨ ਲਈ ਮਜਬੂਰ ਹੋਵੇਗੀ।
Total Responses : 266