← ਪਿਛੇ ਪਰਤੋ
ਅੰਮ੍ਰਿਤਸਰ, 03 ਅਪ੍ਰੈਲ 2020 - ਬੀਤੇ ਦਿਨ ਵੀਰਵਾਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਵੇਰਕਾ 'ਚ ਪਿੰਡ ਵਾਸੀਆਂ ਵੱਲੋਂ ਭਾਈ ਨਿਰਮਲ ਸਿੰਘ ਖਾਲਸਾ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਨਹੀਂ ਕਰਨ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਵੱਖ-ਵੱਖ ਜਥੇਬੰਦੀਆਂ ਵੱਲੋਂ ਇਸ ਘਟਨਾ ਦੀ ਸਖਤ ਸ਼ਬਦਾਂ 'ਚ ਨਿੰਦਾ ਕੀਤੀ ਗਈ। ਜਿਸ ਤੋਂ ਬਾਅਦ ਹੁਣ ਪੰਜਾਬ ਅਤੇ ਸ੍ਰੀ ਦਰਬਾਰ ਸਾਹਿਬ ਦੇ ਰਾਗੀਆਂ ਅਤੇ ਢਾਡੀਆਂ ਵੱਲੋਂ ਵੇਰਕਾ ਪਿੰਡ ਦਾ ਮੁਕੰਮਲ ਬਾਈਕਾਟ ਕਰਨ ਦਾ ਫੈਸਲਾ ਲਿਆ ਗਿਆ ਹੈ। ਰਾਗੀ ਸਭਾ ਦੇ ਬੁਲਾਰੇ ਉਂਕਾਰ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪੰਜਾਬ ਅਤੇ ਸ੍ਰੀ ਦਰਬਾਰ ਸਾਹਿਬ ਦਾ ਕੋਈ ਰਾਗੀ ਜਾਂ ਢਾਡੀ ਵੇਰਕਾ ਪਿੰਡ 'ਚ ਕਿਸੇ ਵੀ ਧਾਰਮਿਕ ਸਮਾਗਮ ਵਿੱਚ ਹਿੱਸਾ ਨਹੀਂ ਲਵੇਗਾ। ਉਨ੍ਹਾਂ ਦੱਸਿਆ ਕਿ ਪਦਮਸ੍ਰੀ ਭਾਈ ਨਿਰਮਲ ਸਿੰਘ ਸਾਬਕਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਦਾ ਅੰਤਿਮ ਸਸਕਾਰ ਵੇਰਕਾ ਪਿੰਡ ਦੇ ਸ਼ਮਸ਼ਾਨਘਾਟ ਵਿੱਚ ਨਾ ਹੋਣ ਦੇਣ ਕਰਕੇ ਇਹ ਫੈਸਲਾ ਲਿਆ ਗਿਆ ਹੈ।
Total Responses : 265