ਸੰਜੀਵ ਸੂਦ
ਲੁਧਿਆਣਾ, 03 ਅਪ੍ਰੈਲ 2020 - ਪੰਜਾਬ ਦੇ ਵਿੱਚ ਕਰਫਿਊ ਲਾਗੂ ਕਰਨ ਲਈ ਪੰਜਾਬ ਪੁਲਿਸ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਨੇ ਅਤੇ ਹੁਣ ਲੁਧਿਆਣਾ ਪੁਲਿਸ ਨਿਯਮ ਤੋੜਨ ਵਾਲਿਆਂ ਤੇ ਡਰੋਨ ਨਾਲ ਨਜ਼ਰ ਰੱਖੇਗੀ। ਇਸ ਲਈ ਲੁਧਿਆਣਾ ਕਮਿਸ਼ਨਰੇਟ ਵੱਲੋਂ 15 ਡਰੋਨ ਸਰਵੇਲੈਂਸ ਟੀਮਾਂ ਤਿਆਰ ਕੀਤੀਆਂ ਗਈਆਂ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਲੁਧਿਆਣਾ ਦੇ ਸੀਨੀਅਰ ਪੁਲਿਸ ਅਫਸਰ ਡਾ ਅਖਿਲ ਚੌਧਰੀ ਨੇ ਦੱਸਿਆ ਕਿ 15 ਡਰੋਨ ਦੀਆਂ ਟੀਮਾਂ ਤਿਆਰ ਕੀਤੀਆਂ ਗਈਆਂ ਨੇ ਜੋ ਲੁਧਿਆਣਾ ਦੇ ਵੱਖ ਵੱਖ ਹਿੱਸਿਆਂ ਦੇ ਵਿੱਚ ਡਰੋਨ ਰਾਹੀਂ ਨਜ਼ਰ ਰੱਖਣਗੀਆਂ ਕਿ ਕੋਣ ਕਾਨੂੰਨ ਵਿਵਸਥਾ ਨੂੰ ਤੋੜਦਾ ਹੈ। ਉਨ੍ਹਾਂ ਕਿਹਾ ਕਿ ਫ਼ਿਲਹਾਲ ਕਿਸੇ 'ਤੇ ਕੋਈ ਕਾਰਵਾਈ ਤਾਂ ਨਹੀਂ ਕੀਤੀ ਗਈ ਪਰ ਆਉਂਦੇ ਸਮੇਂ ਦੇ ਵਿੱਚ ਇਨ੍ਹਾਂ ਡਰੋਨਾਂ ਰਾਹੀਂ ਜੋ ਵੀ ਨਿਯਮਾਂ ਦੀ ਉਲੰਘਣਾ ਕਰੇਗਾ ਉਸ ਤੇ ਕਾਰਵਾਈ ਵੀ ਕੀਤੀ ਜਾਵੇਗੀ।