ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ, 4 ਅਪ੍ਰੈਲ 2020 - ਦੇਸ਼ ਭਰ ਸਮੇਤ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਕੇਸ ਵਧਦੇ ਹੀ ਜਾ ਰਹੇ ਹਨ ਬੀਤੇ ਦਿਨ ਸ਼ੁੱਕਰਵਾਰ ਨੂੰ ਪੰਜਾਬ 'ਚ 53 ਕੇਸਾਂ ਦੀ ਪੁਸ਼ਟੀ ਹੋਈ ਸੀ। ਅਤੇ ਹੁਣ ਫਰੀਦਕੋਟ ਵਿੱਚ ਇੱਕ ਕੋਰੋਨਾ ਵਾਇਰਸ ਦਾ ਪਾਜ਼ੀਟਿਵ ਮਾਮਲਾ ਸਾਹਮਣੇ ਆਇਆ ਹੈ।
ਫਰੀਦਕੋਟ ਦੇ ਇਸ ਪਾਜ਼ੀਟਿਵ ਕੇਸ ਸਬੰਧੀ ਵਿਸ਼ੇਸ਼ ਮੁੱਖ ਸਕੱਤਰ ਕਰਨਬੀਰ ਸਿੰਘ ਸਿੱਧੂ ਵੱਲੋਂ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਦਿੱਤੀ। ਜਿਸ ਮਗਰੋਂ ਪ੍ਰਸ਼ਾਸਨ ਤੇ ਸਿਹਤ ਵਿਭਾਗ ਚੁਕੰਨਾ ਹੋ ਗਿਆ ਹੈ ਤੇ ਲੋੜੀਂਦੇ ਕਦਮ ਚੁੱਕ ਰਿਹਾ ਹੈ। ਕੋਰੋਨਾਵਾਇਰਸ ਪੀੜਤ ਵਿਅਕਤੀ ਦੀ ਪਹਿਚਾਣ ਅਨੰਦ ਗੋਇਲ ਵਜੋਂ ਹੋਈ ਹੈ, ਜੋ ਟਿਕਟਾਂ ਵੇਚਣ ਦਾ ਕੰਮ ਕਰਦਾ ਹੈ। ਮਿਲੀ ਜਾਣਕਾਰੀ ਅਨੁਸਾਰ ਉਕਤ ਵਿਅਕਤੀ ਕਦੇ ਵੀ ਵਿਦੇਸ਼ ਨਹੀਂ ਗਿਆ।