ਫਿਰੋਜ਼ਪੁਰ, 4 ਮਾਰਚ 2020 - ਕੋਰੋਨਾ ਵਾਇਰਸ ਦੇ ਕਾਰਨ ਲਗਾਏ ਗਏ ਕਰਫ਼ਿਊ ਵਿਚ ਲੋਕਾਂ ਵੱਲੋਂ ਆਏ ਦਿਨ ਕਾਨੂੰਨ ਭੰਗ ਕਰਨ ਦੀਆਂ ਰਿਪੋਰਟਾਂ ਮਿਲ ਰਹੀਆਂ ਹਨ। ਅਜਿਹੇ ਵਿਚ ਫਿਰੋਜ਼ਪੁਰ ਵਿਖੇ ਵੀ ਆਰਜ਼ੀ ਜੇਲ੍ਹ ਬਣਾ ਦਿੱਤੀ ਗਈ ਹੈ ਤਾਂ ਜੋ ਰੂਲ ਤੋੜਨ ਵਾਲਿਆਂ ਨੂੰ ਬੰਦ ਕੀਤਾ ਜਾ ਸਕੇ।
ਅੱਜ ਇੱਥੇ ਡਿਪਟੀ ਕਮਿਸਨਰ ਕੁਲਵੰਤ ਸਿੰਘ ਵਲੋਂ ਸ਼ਹੀਦ ਭਗਤ ਸਿੰਘ ਸਟੇਡੀਅਮ ਨੂੰ ਆਰਜ਼ੀ ਜੇਲ੍ਹ ਬਣਾਉਣ ਦੇ ਦੇ ਹੁਕਮ ਜਾਰੀ ਕੀਤੇ ਗਏ ਹਨ। ਓਧਰ ਫਿਰੋਜ਼ਪੁਰ ਦੀ ਪੁਲਿਸ ਵੀ ਸਖਤੀ ਵਿਖਾ ਰਹੀ ਹੈ ਅਤੇ ਕਨੂੰਨ ਭੰਗ ਕਰਨ ਵਾਲਿਆਂ ਨੂੰ ਸਖਤੀ ਨਾਲ ਲੈ ਰਹੀ ਹੈ। ਹੁਣ ਫਿਰੋਜ਼ਪੁਰ ਵਿਚ ਕਨੂੰਨ ਭੰਗ ਕਰਨ ਵਾਲਿਆਂ ਦੀ ਖੈਰ ਨਹੀਂ।