ਫਿਰੋਜ਼ਪੁਰ, 4 ਅਪ੍ਰੈਲ 2020 - ਪਦਮ ਸ਼੍ਰੀ ਭਾਈ ਨਿਰਮਲ ਸਿੰਘ ਖਾਲਸਾ ਦੀ ਕੋਰੋਨਾ ਵਾਇਰਸ ਨਾਲ ਹੋਈ ਮੌਤ ਉਪਰ ਗਹਿਰਾ ਦੁੱਖ ਪ੍ਰਗਟ ਕੀਤਾ ਗਿਆ। ਵਿਸ਼ਵ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਦੇ ਪ੍ਰਧਾਨ ਹਰਪਾਲ ਸਿੰਘ ਭੁੱਲਰ, ਜਨਰਲ ਸਕੱਤਰ ਸਰਬਜੀਤ ਸਿੰਘ ਛਾਬੜਾ, ਸਵਰਨ ਸਿੰਘ ਸੁਹਾਨਾ ਨੇ ਅੱਜ ਪੱਤਰਕਾਰਾਂ ਨੂੰ ਦੱਸਦੇ ਹੋਏ ਆਖਿਆ ਕਿ ਪਦਮ ਸ਼੍ਰੀ ਭਾਈ ਨਿਰਮਲ ਸਿੰਘ ਖਾਲਸਾ, ਪਹਿਲੇ ਰਾਗੀ ਸਨ ਜਿਨ੍ਹਾਂ ਨੂੰ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ ਸੀ।
ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਵੱਲੋਂ 2019 ਨੂੰ ਭਾਈ ਨਿਰਮਲ ਸਿੰਘ ਖਾਲਸਾ ਨੂੰ ਭਾਈ ਮਰਦਾਨਾ ਜੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਸੀ। ਭਾਈ ਨਿਰਮਲ ਸਿੰਘ ਖਾਲਸਾ ਫਾਜ਼ਿਲਕਾ ਦੇ ਪਿੰਡ ਜੰਡ ਵਾਲਾ ਭੀਮੇ ਸ਼ਾਹ ਦੇ ਰਹਿਣ ਵਾਲੇ ਸਨ ਅਤੇ ਉਨ੍ਹਾਂ ਦੀ ਕੋਰੋਨਾ ਵਾਇਰਸ ਨਾਲ ਹੋਈ ਮੌਤ ਨੇ ਸਿੱਖ ਕੌਮ ਨੂੰ ਹਿਲਾ ਕੇ ਰੱਖ ਦਿੱਤਾ। ਉਹ ਰਾਗਾਂ ਵਿਚ ਕੀਰਤਨ ਕਰਨ ਦੇ ਮਾਹਰ ਸਨ ਜੋ ਕਿ ਅਜਿਹਾ ਹੀਰਾ ਸੀ ਜਿਸ ਨੂੰ ਭੁਲਾਇਆ ਨਹੀਂ ਜਾ ਸਕਦਾ।
ਅਸੀਂ ਐੱਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੋਗੋਂਵਾਲ ਨੂੰ ਅਪੀਲ ਕਰਦੇ ਹਾਂ ਕਿ ਖਾਲਸਾ ਦੇ ਪਰਿਵਾਰ ਨੂੰ 21 ਲੱਖ ਰੁਪਏ ਸੇਵਾ ਵਜੋਂ ਦਿੱਤੇ ਜਾਣ ਅਤੇ ਸਿੱਖ ਅਜਾਇਬ ਘਰ ਵਿਖੇ ਭਾਈ ਨਿਰਮਲ ਸਿੰਘ ਖਾਲਸਾ ਦੀ ਫੋਟੋ ਲਾਈ ਜਾਵੇ। ਪੰਜਾਬ ਸਰਕਾਰ ਵੀ ਭਾਈ ਨਿਰਮਲ ਸਿੰਘ ਦੇ ਪਰਿਵਾਰ ਨੂੰ 51 ਲੱਖ ਰੁਪਏ ਭੇਟ ਕੀਤੇ ਜਾਣ। ਪੰਜਾਬ ਦੇ ਉਨ੍ਹਾਂ ਲੋਕਾਂ ਦੀ ਨਿਖੇਧੀ ਕੀਤੀ ਜਿਨ੍ਹਾਂ ਭਾਈ ਸਾਹਿਬ ਦੇ ਸਸਕਾਰ ਵਿਚ ਅੜਿੱਕਾ ਖੜਾ ਕੀਤਾ ਉਨ੍ਹਾਂ ਖਿਲਾਫ ਪਰਚਾ ਦਰਜ ਹੋਣਾ ਚਾਹੀਦਾ ਹੈ, ਖਾਲਸਾ ਦਾ ਸਸਕਾਰ ਸਰਕਾਰੀ ਸਨਮਾਨ ਨਾਲ ਹੋਣਾ ਚਾਹੀਦਾ ਸੀ। ਉਨ੍ਹਾਂ ਨੂੰ ਪਦਮ ਸ਼੍ਰੀ ਪੁਰਸਕਾਰ ਨਾਲ ਰਾਸ਼ਟਰਪਤੀ ਵੱਲੋਂ ਸਨਮਾਨ ਭੇਂਟ ਕੀਤਾ ਗਿਆ ਸੀ।