← ਪਿਛੇ ਪਰਤੋ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ, 4 ਅਪ੍ਰੈਲ 2020 - ਸ਼ੇਖ ਫਰੀਦ ਵੋਕੇਸ਼ਨਲ ਸੈਂਟਰ ਫਰੀਦਕੋਟ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ। ਇਸ ਮੌਕੇ 'ਤੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਐਮ ਡੀ ਗੁਰਜੀਤ ਸਿੰਘ ਢਿੱਲੋਂ ਨੇ ਕਿਹਾ ਕਪਰੋਨਾ ਵਾਇਰਸ ਦੇ ਚੱਲਦਿਆਂ ਪੰਜਾਬ ਵਿੱਚ ਕਰਫਿਊ ਲਗਾਇਆ ਗਿਆ ਹੈ। ਜਿਸ ਦੇ ਮੱਦੇਨਜ਼ਰ ਸਾਡੇ ਵੱਲੋਂ ਲੋੜਵੰਦਾਂ ਨੂੰ ਰਾਸ਼ਨ ਵੰਡਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਰਫਿਊ ਦੇ ਚੌਥੇ ਪੰਜਵੇਂ ਦਿਨ ਤੋਂ ਹੀ ਲੋੜਵੰਦਾਂ ਨੂੰ ਰਾਸ਼ਨ ਦੇਣ ਦੀ ਸੇਵਾ ਸ਼ੁਰੂ ਕਰ ਦਿੱਤੀ ਗਈ ਸੀ। ਇਸ ਮੌਕੇ ਤੇ ਐਡਵੋਕੇਟ ਨਵਜੋਤ ਸਿੰਘ ਵੈਨੀਵਾਲ ਅਤੇ ਐਡਵੋਕੇਟ ਰਾਜਵਿੰਦਰ ਸਿੰਘ ਬਰਾੜ ਨੇ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਅਪੀਲ ਕੀਤੀ। ਇਸ ਮੌਕੇ ਤੇ ਸੰਨੀ, ਗਗਨਦੀਪ ਸਿੰਘ ਮੱਤਾ ਆਦਿ ਹਾਜਰ ਸਨ।
Total Responses : 266