← ਪਿਛੇ ਪਰਤੋ
ਐਸ.ਏ.ਐਸ.ਨਗਰ, 4 ਅਪਰੈਲ 2020: ਕੋਵਿਡ-19 ਮਹਾਂਮਾਰੀ ਦੇ ਸੰਕਟ ਅਤੇ ਕਰਫਿਊ ਬੰਦਸ਼ਾਂ ਦੇ ਚੱਲਦਿਆਂ ਜ਼ਮੀਨੀ ਪੱਧਰ ਤੋਂ ਲੋਕਾਂ ਦੀਆਂ ਮੁਸ਼ਕਲਾਂ ਜਾਣਨ ਵਾਸਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਲੌਂਗੀ ਦੇ ਸਰਪੰਚ ਬਹਾਦਰ ਸਿੰਘ ਨਾਲ ਵੀਡਿਓ ਕਾਲ ਰਾਹੀਂ ਫੋਨ 'ਤੇ ਗੱਲ ਕੀਤੀ। ਮੁੱਖ ਮੰਤਰੀ ਨੇ ਇਸ ਮੁਸ਼ਕਲ ਘੜੀ ਵਿੱਚ ਸੂਬਾ ਸਰਕਾਰ ਵੱਲੋਂ ਹੇਠਲੇ ਪੱਧਰ 'ਤੇ ਚਲਾਏ ਜਾ ਰਹੇ ਰਾਹਤ ਕਾਰਜਾਂ ਬਾਰੇ ਵੀ ਫੀਡਬੈਕ ਲਈ। ਜਾਟ ਮਹਾਂਸਭਾ ਦਿੱਲੀ ਦੀ ਪ੍ਰਧਾਨ ਅਤੇ ਸਮਾਜ ਸੇਵਿਕ ਦੀਪਿਕਾ ਦੇਸ਼ਵਾਲ ਜੋ ਇਸ ਵੇਲੇ ਪਿੰਡਾਂ ਵਿੱਚ ਜਾ ਕੇ ਲੋਕਾਂ ਦੀ ਮੱਦਦ ਕਰ ਰਹੀ ਹੈ, ਨੇ ਮੁੱਖ ਮੰਤਰੀ ਨਾਲ ਪਿੰਡ ਦੇ ਸਰਪੰਚ ਦੀ ਗੱਲ ਕਰਵਾਈ। ਦੀਪਿਕਾ ਨੇ ਕਿਹਾ ਕਿ ਉਸ ਦਾ ਮਕਸਦ ਅਜਿਹੀ ਸੰਕਟ ਦੀ ਘੜੀ ਵਿੱਚ ਜਿੱਥੇ ਲੋਕਾਂ ਦੀ ਮੱਦਦ ਕਰਨਾ ਹੈ ਉਥੇ ਸੂਬੇ ਦੇ ਮੁੱਖ ਮੰਤਰੀ ਨਾਲ ਹੇਠਲੇ ਪੱਧਰ 'ਤੇ ਲੋਕਾਂ ਦਾ ਸਿੱਧਾ ਰਾਬਤਾ ਕਾਇਮ ਕਰਵਾ ਕੇ ਲੋਕਾਂ ਦੀ ਹੌਸਲਾ ਅਫਜ਼ਾਈ ਕਰਵਾਉਣਾ ਹੈ ਤਾਂ ਜੋ ਲੋਕ ਤਕੜੇ ਹੋ ਕੇ ਇਸ ਸੰਕਟ ਦਾ ਮੁਕਾਬਲਾ ਕਰ ਸਕਣ। ਹੇਠਲੇ ਪੱਧਰ 'ਤੇ ਮੱਦਦ ਲਈ ਅੱਗੇ ਆਈ ਇਸ ਸਮਾਜ ਸੇਵਿਕਾ ਨੇ ਪਿੰਡ ਬਲੌਂਗੀ ਵਿਖੇ ਲੋੜਵੰਦਾਂ ਨੂੰ ਰਾਸ਼ਨ ਦੀ ਮੱਦਦ ਕਰਨ ਤੋਂ ਇਲਾਵਾ ਸੈਨੀਟਾਈਜ਼ ਦਾ ਕੰਮ ਵੀ ਕੀਤਾ। ਇਸ ਤੋਂ ਪਹਿਲਾਂ ਉਸ ਨੇ ਮੋਗਾ ਦੇ ਪਿੰਡਾਂ ਵਿੱਚ ਇਹ ਕੰਮ ਕੀਤਾ।
Total Responses : 265