ਇਲਾਜ ਅਧੀਨ ਤਿੰਨ ਪਰਿਵਾਇਕ ਮੈਂਬਰਾਂ ਦੇ ਸੈਂਪਲ ਹਾਲੇ ਵੀ ਪਾਜ਼ੇਟਿਵ
ਦੋ ਪਰਿਵਾਰਿਕ ਮੈਂਬਰਾਂ ਦੇ ਸੈਂਪਲ ਦੁਬਾਰਾ ਲਏ ਗਏ
ਨਵਾਸ਼ਹਿਰ, 4 ਅਪਰੈਲ,2020: ਜ਼ਿਲ੍ਹੇ ਦੇ ਪਹਿਲੇ ਕੋਵਿਡ-19 ਪੀੜਿਤ ਸਵਰਗੀ ਬਾਬਾ ਬਲਦੇਵ ਸਿੰਘ ਦੇ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਇਲਾਜ ਅਧੀਨ ਪਰਿਵਾਰਿਕ ਮੈਂਬਰਾਂ ’ਚੋਂ ਇੱਕ ਫ਼ਤਿਹ ਸਿੰਘ (35) ਦਾ ਕਲ੍ਹ ਦੋ ਹਫ਼ਤਿਆ ਬਾਅਦ ਲਿਆ ਗਿਆ ਟੈਸਟ ਨੈਗੇਟਿਵ ਆਇਆ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਦੱਸਿਆ ਕਿ ਸਵ. ਬਾਬਾ ਬਲਦੇਵ ਸਿੰਘ ਦੇ ਕਲ੍ਹ 6 ਪਰਿਵਾਰਿਕ ਮੈਂਬਰਾਂ ਦੇ ਦੁਬਾਰਾ ਟੈਸਟ ਕਰਵਾਏ ਗਏ ਸਨ, ਜਿਨ੍ਹਾਂ ’ਚੋਂ ਇੱਕ ਦਾ ਨੈਗੇਟਿਵ ਤੇ ਦੋ ਦੇ ਪਾਜ਼ੇਟਿਵ ਆਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ’ਚੋਂ ਦੋ ਹੋਰ ਪਰਿਵਾਰਿਕ ਮੈਂਬਰਾਂ ਦੇ ਸੈਂਪਲ ਦੁਬਾਰਾ ਲਏ ਗਏ ਹਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ’ਚ ਹੁਣ ਤੱਕ ਸਵ. ਬਲਦੇਵ ਸਿੰਘ ਸਮੇਤ ਕੁੱਲ 19 ਪਾਜ਼ੇਟਿਵ ਕੇਸ ਪਾਏ ਗਏ ਹਨ, ਜਿਨ੍ਹਾਂ ’ਚੋਂ ਇੱਕ ਦੇ ਤੰਦਰੁਸਤ ਹੋਣ ਨਾਲ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਦੇ ਆਈਸੋਲੇਸ਼ਨ ਵਾਰਡ ’ਚ ਇਲਾਜ ਅਧੀਨ ਸਾਰੇ 18 ਮਰੀਜ਼ ਸਿਹਤਯਾਬ ਹਨ।